07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਨਪ੍ਰੀਤ ਸਿੰਘ ਵਰ੍ਹੇ ਭਾਜਪਾ ਕਿਸਾਨ ਮੋਰਚਾ ਸਰਕਲ ਖੋਸਾ ਕੋਟਲਾ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖਾਲਸਾ)- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਵਲੋਂ ਕਿਸਾਨ ਮਨਜੀਤ ਸਿੰਘ ਵਰ੍ਹੇ ਨੂੰ ਕਿਸਾਨ ਮੋਰਚਾ ਸਰਕਲ ਖੋਸਾ ਕੋਟਲਾ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 06-09-2026
ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖਾਲਸਾ)- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਵਲੋਂ ਕਿਸਾਨ ਮਨਜੀਤ ਸਿੰਘ ਵਰ੍ਹੇ ਨੂੰ ਕਿਸਾਨ ਮੋਰਚਾ ਸਰਕਲ ਖੋਸਾ ਕੋਟਲਾ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ ਸਾਬਕਾ ਵਿਧਾਇਕ ਅਤੇ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਵਲੋਂ ਦਿੱਤਾ ਗਿਆ। ਇਸ ਮੌਕੇ ਹਲਕਾ ਧਰਮਕੋਟ ਦੇ ਭਾਜਪਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਵੀ ਮੌਜੂਦ ਰਹੇ। ਆਪਣੀ ਇਸ ਨਿਯੁਕਤੀ ਨੂੰ ਲੈ ਕੇ ਕਿਸਾਨ ਮੋਰਚੇ ਦੇ ਮੰਡਲ ਪ੍ਰਧਾਨ ਮਨਜੀਤ ਸਿੰਘ ਵਰ੍ਹੇ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਸਬੰਧਿਤ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ| ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਤਾਂਤਰਿਕ ਤਰੀਕੇ ਦੇ ਨਾਲ ਸਭ ਤੋਂ ਵੱਡੀ ਹਰਮਨ ਪਿਆਰੀ ਪਾਰਟੀ ਹੈ ਅਤੇ ਸੇਵਾ ਭਾਵ ਵਿਚ ਲੱਗੀ ਹੋਣ ਕਰਕੇ ਸਾਰੀ ਦੁਨੀਆ ਲੋਹਾ ਮੰਨਦੀ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਕੈਲਾ ਜ਼ਿਲ੍ਹਾ ਜਨਰਲ ਸੈਕਟਰੀ ਅਤੇ ਹਲਕਾ ਇੰਚਾਰਜ ਵਿਧਾਨ ਸਭਾ ਧਰਮਕੋਟ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੀ ਸਾਰੀ ਟੀਮ ਬਹੁਤ ਵਧੀਆ ਜਨ ਸੰਪਰਕ ਕਰ ਰਹੀ ਹੈ ਤੇ ਵਰਕਰਾਂ ਦੀ ਮਿਹਨਤ ਸਦਕਾ ਭਾਰਤੀ ਜਨਤਾ ਪਾਰਟੀ ਦਾ ਝੰਡਾ ਹੋਰ ਬੁਲੰਦ ਹੋਵੇਗਾ| ਮਨਪ੍ਰੀਤ ਸਿੰਘ ਵਰ੍ਹੇ ਦੀ ਨਿਯੁਕਤੀ ਨੂੰ ਲੈ ਕੇ ਦਰਸ਼ਨ ਸਿੰਘ ਘਾਰੂ ਮੰਡਲ ਪ੍ਰਧਾਨ ਤੇ ਸਾਥੀਆਂ ਵਲੋਂ ਵੀ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ ਇੰਡੀਆ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਬਾਲਾ ਜੀ ਮਿੱਤਰ ਮੰਡਲ ਵਲੋਂ ਗਣਪਤੀ ਮਹਾਂਉਤਸਵ ਨੂੰ ਲੈ ਕੇ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।