08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ ਬਰਿੰਦਰ ਕੁਮਾਰ ਮਧੇਕੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਸਭ ਤੋਂ ਵੱਡੀ ਤਾਕਤ ਹੈ।

ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਦੌਰਾਨ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ। ਅਜੀਤ ਤਸਵੀਰ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ ਬਰਿੰਦਰ ਕੁਮਾਰ ਮਧੇਕੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਲਈ ਯੋਗ ਹੋ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਜ਼ਰੂਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਲੋਕਤੰਤਰਿਕ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਖ਼ਾਸ ਕਰ ਕੇ ਨੌਜਵਾਨਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਅੰਮ੍ਰਿਤਪਾਲ ਸਿੰਘ ਖ਼ਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪ੍ਰਿੰਸੀਪਲ ਡਾ. ਅਨੀਤ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਗੈਰੀ ਅਤੇ ਸਰਪੰਚ ਦਰਸ਼ਵੀਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦੇ ਭਵਿੱਖ ਨੂੰ ਤੈਅ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ । ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਚੈੱਕ ਕਰਨ, ਨਵੀਂ ਵੋਟ ਬਣਵਾਉਣ ਅਤੇ ਵੋਟਰ ਸਬੰਧੀ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਧਰਮਕੋਟ ਰੈਲੀ ਕੱਲ੍ਹ-ਅਕਾਲੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਡੱਲਾ ਅਗਲੀ ਖ਼ਬਰ 26 ਸ਼ਕਤੀਪੀਠਾਂ ਤੋਂ ਲਿਆਂਦੀਆਂ ਪਾਵਨ ਜੋਤੀਆਂ ਦੇ ਇਕੋ ਸਥਾਨ ’ਤੇ ਦਰਸ਼ਨ ਕਰਨਾ ਮੋਗਾ ਵਾਸੀਆਂ ਲਈ ਸੁਭਾਗ ਦੀ ਗੱਲ-ਸੰਜੀਵ ਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।