08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲੇ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਦੇਣ ਨਹੀਂ ਤਾਂ ਕਾਰਵਾਈ ਲਈ ਹੋ ਜਾਣ ਤਿਆਰ-ਥਾਣਾ ਮੁਖੀ ਇਕਬਾਲ ਸਿੰਘ ਰੋਮਾਣਾ

ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਜਾਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਲੋਕ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਹੋ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਜੀਤ ਡੈਸਕ 08-09-2026
ਠੱਠੀ ਭਾਈ, 7 ਸਤੰਬਰ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਇਕਬਾਲ ਸਿੰਘ ਰੋਮਾਣਾ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਜਾਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਲੋਕ ਆਪਣੀਆਂ ਗਤੀਵਿਧੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਹੋ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਵਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਨਯੋਗ ਮੁੱਖ ਮੰਤਰੀ, ਡੀ.ਜੀ.ਪੀ. ਪੰਜਾਬ, ਜ਼ਿਲ੍ਹਾ ਪੁਲਿਸ ਮੁਖੀ ਅਤੇ ਡੀ.ਐਸ.ਪੀ. ਬਾਘਾ ਪੁਰਾਣਾ ਦੀਆਂ ਹਦਾਇਤਾਂ ਅਨੁਸਾਰ ਹਲਕੇ ਅੰਦਰ ਨਸ਼ਿਆਂ ਵਿਰੁੱਧ ਵਿਸ਼ੇਸ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਖ਼ਤੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਅਫ਼ਸਰ ਨੇ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਹਲਕੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਦਾ ਕੰਮ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਸਮੇਤ ਇਲਾਕੇ ਦੇ ਜ਼ਿੰਮੇਵਾਰ ਨਾਗਰਿਕਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਧੇਰੇ ਪ੍ਰਭਾਵਸ਼ਾਲੀ ਮਾਹੌਲ ਪੈਦਾ ਕੀਤਾ ਜਾ ਸਕਦਾ ਹੈ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਵਿਅਕਤੀਆਂ ‘ ਤੇ ਨਿਗਰਾਨੀ ਹੋਰ ਵਧਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ। ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਲਈ ਹਲਕੇ ਅੰਦਰ ਕੋਈ ਥਾਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪੁਲਿਸ ਵਲੋਂ ਕਾਨੂੰਨ ਅਨੁਸਾਰ ਹਰ ਸੰਭਵ ਸਖ਼ਤ ਕਦਮ ਚੁੱਕਿਆ ਜਾਵੇਗਾ।
ਪਿਛਲੀ ਖ਼ਬਰ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਵਿਖੇ ਮਨਾਇਆ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਸਾਫ਼ਟਬਾਲ ਅਤੇ ਬੇਸਬਾਲ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।