08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਰਜਿੰਦਰ ਸਿੰਘ ਮੱਖਣ ਬਰਾੜ, ਜਗਸੀਰ ਸਿੰਘ ਘਲੋਟੀ, ਮਨਫੂਲ ਸਿੰਘ ਮਸਤੇਵਾਲਾ

ਕੋਟ ਈਸੇ ਖਾਂ, 7 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਸਪੁੱਤਰ ਵਿਕਾਸ ਪੁਰਸ਼ ਸਵ: ਮਰਹੂਮ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹੋ ਰਹੀ ਪੰਜਾਬ ਬਚਾਓ ਰੈਲੀ, ਜਿਸ ਵਿਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ, ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਸਦਰ ਖਾਂ ਦੇ ਆਗੂਆਂ ਵਰਕਰਾਂ ਵਲੋਂ ਵੱਡੀ ਗਿਣਤੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸਰਕਲ ਪ੍ਰਧਾਨ ਮਨਫੂਲ ਸਿੰਘ ਲਾਡੀ ਮਸਤੇਵਾਲਾ ਅਤੇ ਯੂਥ ਅਕਾਲੀ ਆਗੂ ਜਗਸੀਰ ਸਿੰਘ ਘਲੋਟੀ ਨੇ ਕਿਹਾ ਕਿ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਚੜ੍ਹਦੀ ਕਲਾ ਤੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੱਤਾ ਤੇ ਪਿਛਲੇ ਸਮੇਂ ਵਿਚ ਅਕਾਲੀ ਦਲ ਦੀ ਸਰਕਾਰ ਵਿਚ ਹੀ ਹਲਕਾ ਧਰਮਕੋਟ ਵਿਚ ਮਰਹੂਮ ਜਥੇਦਾਰ ਤੋਤਾ ਸਿੰਘ ਨੇ ਰਿਕਾਰਡ ਤੋੜ ਵਿਕਾਸ ਕਰਵਾ ਕੇ ਪਛੜਿਆ ਸ਼ਬਦ ਖ਼ਤਮ ਕਰ ਦਿੱਤਾ ਸੀ ਤੇ ਉਨ੍ਹਾਂ ਦੀ ਸੋਚ ਨੂੰ ਬਰਜਿੰਦਰ ਸਿੰਘ ਮੱਖਣ ਬਰਾੜ ਅੱਗੇ ਵਧਾਉਂਦੇ ਹੋਏ ਵਰਕਰਾਂ ਨੂੰ ਸਫਲਤਾ ਪੂਰਵਕ ਲਾਮਬੰਦ ਕਰ ਰਹੇ ਹਨ।

ਅਜੀਤ ਡੈਸਕ 08-09-2026
ਕੋਟ ਈਸੇ ਖਾਂ, 7 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਸਪੁੱਤਰ ਵਿਕਾਸ ਪੁਰਸ਼ ਸਵ: ਮਰਹੂਮ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹੋ ਰਹੀ ਪੰਜਾਬ ਬਚਾਓ ਰੈਲੀ, ਜਿਸ ਵਿਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ, ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਸਦਰ ਖਾਂ ਦੇ ਆਗੂਆਂ ਵਰਕਰਾਂ ਵਲੋਂ ਵੱਡੀ ਗਿਣਤੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਸਰਕਲ ਪ੍ਰਧਾਨ ਮਨਫੂਲ ਸਿੰਘ ਲਾਡੀ ਮਸਤੇਵਾਲਾ ਅਤੇ ਯੂਥ ਅਕਾਲੀ ਆਗੂ ਜਗਸੀਰ ਸਿੰਘ ਘਲੋਟੀ ਨੇ ਕਿਹਾ ਕਿ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਚੜ੍ਹਦੀ ਕਲਾ ਤੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੱਤਾ ਤੇ ਪਿਛਲੇ ਸਮੇਂ ਵਿਚ ਅਕਾਲੀ ਦਲ ਦੀ ਸਰਕਾਰ ਵਿਚ ਹੀ ਹਲਕਾ ਧਰਮਕੋਟ ਵਿਚ ਮਰਹੂਮ ਜਥੇਦਾਰ ਤੋਤਾ ਸਿੰਘ ਨੇ ਰਿਕਾਰਡ ਤੋੜ ਵਿਕਾਸ ਕਰਵਾ ਕੇ ਪਛੜਿਆ ਸ਼ਬਦ ਖ਼ਤਮ ਕਰ ਦਿੱਤਾ ਸੀ ਤੇ ਉਨ੍ਹਾਂ ਦੀ ਸੋਚ ਨੂੰ ਬਰਜਿੰਦਰ ਸਿੰਘ ਮੱਖਣ ਬਰਾੜ ਅੱਗੇ ਵਧਾਉਂਦੇ ਹੋਏ ਵਰਕਰਾਂ ਨੂੰ ਸਫਲਤਾ ਪੂਰਵਕ ਲਾਮਬੰਦ ਕਰ ਰਹੇ ਹਨ। ਆਗੂਆਂ ਕਿਹਾ ਕਿ ਕਾਂਗਰਸ ਤੇ ਆਪ ਤੋਂ ਅੱਕੇ ਲੋਕ ਅਕਾਲੀ ਦਲ ਵਲੋਂ ਕੀਤੇ ਕੰਮਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਨਾਲ ਜੁੜ ਰਹੇ ਹਨ ਤੇ ਇਹ ਰੈਲੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਧਰਮਕੋਟ ਵਿਚ ਅਕਾਲੀ ਦਲ ਦੀ ਹੋਰ ਚੜ੍ਹਦੀ ਕਲਾ ਦਾ ਮੁੱਢ ਬੰਨ੍ਹੇਗੀ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚ ਨਜ਼ਰਬੰਦ ਗੁਰਮੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।