08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੈਲੇਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਗੱਡੇ ਝੰਡੇ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਹੇਮਕੁੰਟ ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਆਯੋਜਿਤ ਹੋਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬੇਮਿਸਾਲ ਅਤੇ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਂਅ ਪੂਰੇ ਇਲਾਕੇ ਵਿਚ ਰੌਸ਼ਨ ਕਰ ਦਿੱਤਾ ਹੈ। ਇਸ ਮਾਣਮੱਤੇ ਮੁਕਾਬਲੇ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਆਪਣੀ ਖੇਡ ਕਲਾ ਦਾ ਲੋਹਾ ਮਨਵਾਉਂਦਿਆਂ ਕੁੱਲ 9 ਮੈਡਲ ਆਪਣੇ ਨਾਂਅ ਕੀਤੇ, ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੋਨ ਮੈਡਲ ਅਤੇ 3 ਚਾਂਦੀ ਮੈਡਲ ਝੋਲੀ ਪਾਏ ਗਏ।

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਸਕੂਲ ਚੇਅਰਮੈਨ ਜਸਵੀਰ ਸਿੰਘ ਬਰਾੜ ਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਨਾਲ। ਤਸਵੀਰ : ਹਰਜੀਤ ਸਿੰਘ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਹੇਮਕੁੰਟ ਪਬਲਿਕ ਸਕੂਲ ਕੋਟ ਈਸੇ ਖਾਂ ਵਿਖੇ ਆਯੋਜਿਤ ਹੋਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬੇਮਿਸਾਲ ਅਤੇ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਂਅ ਪੂਰੇ ਇਲਾਕੇ ਵਿਚ ਰੌਸ਼ਨ ਕਰ ਦਿੱਤਾ ਹੈ। ਇਸ ਮਾਣਮੱਤੇ ਮੁਕਾਬਲੇ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਆਪਣੀ ਖੇਡ ਕਲਾ ਦਾ ਲੋਹਾ ਮਨਵਾਉਂਦਿਆਂ ਕੁੱਲ 9 ਮੈਡਲ ਆਪਣੇ ਨਾਂਅ ਕੀਤੇ, ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਸੋਨ ਮੈਡਲ ਅਤੇ 3 ਚਾਂਦੀ ਮੈਡਲ ਝੋਲੀ ਪਾਏ ਗਏ। ਲੜਕੀਆਂ ਦੇ ਮੁਕਾਬਲਿਆਂ ਵਿਚ ਵਰਸਿਦੀ ਗਰਗ, ਗੁਰਲੀਨ ਕੌਰ, ਜਪਨੀਤ ਕੌਰ, ਲਵਲੀਨ ਕੌਰ ਅਤੇ ਰੀਤ ਸ਼ਰਮਾ ਨੇ ਆਪਣੇ ਵਿਰੋਧੀਆਂ ਨੂੰ ਮਾਤ ਦੇ ਕੇ ਸੋਨ ਮੈਡਲ ਜਿੱਤੇ, ਜਦੋਂ ਕਿ ਸ਼ਿਵਨੀਤ ਕੌਰ, ਰੀਤਇੰਦਰ ਕੌਰ ਅਤੇ ਹਰਏਕਮਜੋਤ ਕੌਰ ਨੇ ਸਖ਼ਤ ਮੁਕਾਬਲੇਬਾਜ਼ੀ ਤੋਂ ਬਾਅਦ ਚਾਂਦੀ ਮੈਡਲ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਸ ਦੇ ਨਾਲ ਹੀ ਲੜਕਿਆਂ ਦੇ ਅੰਡਰ-17 ਵਰਗ ਵਿਚ ਵੀ ਰਵਿੰਦਰ ਸ਼ਰਮਾ ਨੇ ਸ਼ਾਨਦਾਰ ਦਾਅ-ਪੇਚ ਦਿਖਾਉਂਦੇ ਹੋਏ ਸੋਨ ਮੈਡਲ ਆਪਣੇ ਨਾਂਅ ਕੀਤਾ। ਇਨ੍ਹਾਂ ਖਿਡਾਰੀਆਂ ਦੀ ਇਸ ਬੇਮਿਸਾਲ ਮਿਹਨਤ ਅਤੇ ਸਮਰਪਣ ਸਦਕਾ ਕੈਲੇਫੋਰਨੀਆ ਪਬਲਿਕ ਸਕੂਲ ਦੇ ਜੇਤੂ ਵਿਦਿਆਰਥੀ ਦੀ ਅੱਗੇ ਕਰਾਟੇ ਦੇ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ, ਜੋ ਕਿ ਸਕੂਲ ਲਈ ਬਹੁਤ ਵੱਡੀ ਪ੍ਰਾਪਤੀ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਅਤੇ ਅਣਥੱਕ ਮਿਹਨਤ ਤੋਂ ਖ਼ੁਸ਼ ਹੋ ਕੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚ ਸਾਹਿਬਾਨਾਂ ਨੂੰ ਵਧਾਈਆਂ ਦਿੱਤੀਆਂ। ਸਕੂਲ ਪਹੁੰਚਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਉਣ ਵਾਲੇ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਉਨ੍ਹਾਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ, ਗੁਰਪ੍ਰੀਤ ਸਿੰਘ ਭੁੱਲਰ, ਹਰਮੇਲ ਸਿੰਘ ਰਾਜਪੂਤ ਅਗਲੀ ਖ਼ਬਰ ਸਮਾਧ ਭਾਈ ਦੇ ਇੱਛਾ ਪੂਰਨ ਮੰਦਰ ’ਚ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।