ਕਿਸਾਨੀ ਮੰਗਾਂ ਦੀ ਜਿੱਤ ਮਗਰੋਂ ਪਿੰਡ ਵਾਂਦਰ ਪਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਟੀਮ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਸਵਾਗਤ
ਠੱਠੀ ਭਾਈ, 8 ਸਤੰਬਰ (ਜਗਰੂਪ ਸਿੰਘ ਮਠਾੜੂ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲਗਾਏ ਗਏ ਮੋਰਚੇ ਦੀ ਮੰਗਾਂ ਦੀ ਪ੍ਰਾਪਤੀ ਨਾਲ ਹੋਈ ਜਿੱਤ ਮਗਰੋਂ ਕਿਸਾਨ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੇ ਪਿੰਡ ਵਾਂਦਰ ਦੇ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ।
ਠੱਠੀ ਭਾਈ, 8 ਸਤੰਬਰ (ਜਗਰੂਪ ਸਿੰਘ ਮਠਾੜੂ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲਗਾਏ ਗਏ ਮੋਰਚੇ ਦੀ ਮੰਗਾਂ ਦੀ ਪ੍ਰਾਪਤੀ ਨਾਲ ਹੋਈ ਜਿੱਤ ਮਗਰੋਂ ਕਿਸਾਨ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੇ ਪਿੰਡ ਵਾਂਦਰ ਦੇ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੋਰਚੇ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖ਼ੁਦ ਮੋਰਚੇ ਵਿਚ ਪਹੁੰਚੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਲਿਖਤੀ ਰੂਪ ਵਿਚ ਗਰੰਟੀ ਦਿੱਤੀ। ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਲਿਖਤੀ ਭਰੋਸਾ ਮਿਲਣ ਉਪਰੰਤ ਕਿਸਾਨ ਜਥੇਬੰਦੀਆਂ ਵਲੋਂ ਮੋਰਚੇ ਨੂੰ ਜਿੱਤ ਵਿਚ ਤਬਦੀਲ ਕਰਦਿਆਂ ਸਮਾਪਤ ਕੀਤਾ ਗਿਆ। ਇਸ ਮੋਰਚੇ ਵਿਚ ਪਿਡ ਵਾਂਦਰ ਤੋਂ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਿਸਾਨੀ ਮੰਗਾਂ ਦੀ ਪ੍ਰਾਪਤੀ ਤੋਂ ਬਾਅਦ ਜਦੋਂ ਇਹ ਕਿਸਾਨ ਆਪਣੇ ਪਿੰਡ ਵਾਪਸ ਪਰਤੇ ਤਾਂ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਹਾਰ ਪਾ ਕੇ ਅਤੇ ਜੈਕਾਰਿਆਂ ਨਾਲ ਸਵਾਗਤ ਕਰਦਿਆਂ ਕਿਸਾਨੀ ਸੰਘਰਸ਼ ਦੀ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦਕ ਏਕਤਾ ਅਤੇ ਸੰਘਰਸ਼ ਹੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਇਆ ਗਿਆ ਮੋਰਚਾ ਕਿਸਾਨਾਂ ਦੀ ਇਕਜੁੱਟਤਾ ਅਤੇ ਸੰਘਰਸ਼ ਸ਼ੀਲਤਾ ਦੀ ਜਿੱਤ ਹੈ। ਉਨ੍ਹਾਂ ਪਿੰਡ ਵਾਸੀਆਂ ਵਲੋਂ ਕੀਤੇ ਗਏ ਸਨਮਾਨ ਅਤੇ ਸਵਾਗਤ ਲਈ ਧੰਨਵਾਦ ਵੀ ਕੀਤਾ। ਪਿੰਡ ਵਾਸ ੀਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਹੱਕਾਂ ਲਈ ਚੰਡੀਗੜ੍ਹ ਵਿਖੇ ਦਿੱਤਾ ਗਿਆ ਧਰਨਾ ਅਤੇ ਸੰਘਰਸ਼ ਸ਼ਲਾਘਾਯੋਗ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਵਲੋਂ ਲਿਖਤੀ ਰੂਪ ਵਿਚ ਦਿੱਤੀ ਗਈ ਗਰੰਟੀ ਨੂੰ ਜਲਦ ਅਮਲੀ ਰੂਪ ਦਿੱਤਾ ਜਾਵੇਗਾ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਪ੍ਰੈੱਸ ਨੂੰ ਇਹ ਜਾਣਕਾਰੀ ਯੂਨੀਅਨ ਦੇ ਸੀਨੀਅਰ ਆਗੂ ਪ੍ਰਭੂ ਸਿੰਘ ਖ਼ਾਲਸਾ ਵਾਂਦਰ ਨੇ ਦਿੱਤੀ।