09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਨਹੀਂ ਰਹੇ ਪਿੰਡ ਬੰਬੀਹਾ ਭਾਈ ਵਿਖੇ 10 ਸਤੰਬਰ ਨੂੰ ਹੋਵੇਗਾ ਸਸਕਾਰ

ਠੱਠੀ ਭਾਈ, 8 ਸਤੰਬਰ (ਜਗਰੂਪ ਸਿੰਘ ਮਠਾੜੂ)-ਸਿੱਖਿਆ ਦੇ ਖੇਤਰ ਵਿਚ ਆਪਣੀਆਂ ਲੰਬੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਬਹੁਪੱਖੀ ਸ਼ਖ਼ਸੀਅਤ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ।

ਅਜੀਤ ਡੈਸਕ 09-09-2026
ਠੱਠੀ ਭਾਈ, 8 ਸਤੰਬਰ (ਜਗਰੂਪ ਸਿੰਘ ਮਠਾੜੂ)-ਸਿੱਖਿਆ ਦੇ ਖੇਤਰ ਵਿਚ ਆਪਣੀਆਂ ਲੰਬੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਬਹੁਪੱਖੀ ਸ਼ਖ਼ਸੀਅਤ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ । ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਨੇ ਸਿੱਖਿਆ ਦੇ ਖੇਤਰ ਵਿਚ ਲੰਬਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਵਿਦਿਆਰਥੀਆਂ ਦੀ ਭਲਾਈ, ਅਧਿਆਪਕ ਵਰਗ ਦੇ ਹੱਕਾਂ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜੇ ਮੁੱਦਿਆਂ ਲਈ ਹਮੇਸ਼ਾ ਸਰਗਰਮ ਰਹੇ। ਉਹ ਇਕ ਮਿਹਨਤੀ, ਸੂਝਵਾਨ ਅਤੇ ਮਿਲਾਪੜੇ ਸੁਭਾਅ ਵਾਲੇ ਵਿਅਕਤੀ ਵਜੋਂ ਜਾਣੇ ਜਾਂਦੇ ਸਨ। ਉਹ ਲੰਬਾ ਸਮਾਂ ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ, ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਵੀ ਰਹੇ। ਅਧਿਆਪਕ ਵਰਗ ਨਾਲ ਜੁੜੇ ਮਸਲਿਆਂ ਨੂੰ ਉਨ੍ਹਾਂ ਵਲੋਂ ਹਮੇਸ਼ਾ ਦ੍ਰਿੜਤਾ ਅਤੇ ਇਮਾਨਦਾਰੀ ਨਾਲ ਉਠਾਇਆ ਜਾਂਦਾ ਰਿਹਾ। ਉਨ੍ਹਾਂ ਦੇ ਅਕਾਲ ਚਲਾਣੇ ਨੂੰ ਸਿੱਖਿਆ ਜਗਤ ਅਤੇ ਅਧਿਆਪਕ ਵਰਗ ਲਈ ਵੱਡਾ ਘਾਟਾ ਦੱਸਿਆ ਜਾ ਰਿਹਾ ਹੈ। ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਜਸਪ੍ਰੀਤ ਸਿੰਘ ਸਿੱਧੂ ਕੈਨੇਡਾ ਅਤੇ ਸਵ: ਗਗਨਜੋਤ ਸਿੰਘ ਸਿੱਧੂ ਦੇ ਸਤਿਕਾਰਯੋਗ ਪਿਤਾ ਸਨ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਦਾ ਅੰਤਿਮ ਸੰਸਕਾਰ 10 ਸਤੰਬਰ 2026 ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਪਿੰਡ ਬੰਬੀਹਾ ਭਾਈ (ਮੋਗਾ) ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਲਕਾ ਧਰਮਕੋਟ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਮਜ਼ਬੂਤੀ ਵੱਲ ਕਦਮ-ਜਸਵਿੰਦਰ ਸਿੰਘ ਸਿੱਧੂ ਕਿਹਾ-ਵੱਖ-ਵੱਖ ਪਾਰਟੀਆਂ ਛੱਡ ਕ... ਅਗਲੀ ਖ਼ਬਰ ਲਾਲ ਦੁਆਰਾ ਮੰਦਰ ਵਿਚ ਇਕਾਦਸ਼ੀ ਮੌਕੇ ਸੰਕੀਰਤਨ ਕਰ ਕੇ ਸ਼ਰਧਾਲੂਆਂ ਨੇ ਕੀਤਾ ਗੁਰੂ ਮਹਿਮਾ ਦਾ ਗੁਣਗਾਨ-ਰਜਿੰਦਰ ਵਧਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।