12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਪੱਧਰੀ ਪੁਰਸਕਾਰਾਂ ਤੋ ਇਲਾਵਾ ਕਲੱਬਾਂ ਤੇ ਸੰਸਥਾਵਾਂ ਵਲੋਂ ਸੈਂਕੜੇ ਸਨਮਾਨ ਮਿਲਣੇ ਮੇਰੇ ਲਈ ਮਾਣ ਵਾਲੀ ਗੱਲ-ਰਿਸ਼ੀ ਮਨਚੰਦਾ

ਮੋਗਾ, 11 ਸਤੰਬਰ (ਸੁਰਿੰਦਰਪਾਲ, ਬੱਬੀ, ਬਾਂਸਲ)-ਆਪਣੀ ਮਿਹਨਤ, ਲਗਨ ਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਸਦਕਾ ਸਰਕਾਰੀ ਕੰਨ੍ਹਿਆਂ ਸਕੂਲ ਤਖਾਣਵੱਧ ਤੇ ਮੁੱਖ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਰਿਸ਼ੀ ਮਨਚੰਦਾ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਜਿਸ ਸਦਕਾ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਉਨ੍ਹਾਂ ਨੂੰ ਅਧਿਆਪਕ ਦਿਵਸ ਮੌਕੇ ਰਾਜ ਅਧਿਆਪਕ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ ਗਿਆ। ਉਹ ਸਾਲ 2020 ਤੋ ਸਰਕਾਰੀ ਕੰਨ੍ਹਿਆਂ ਸਕੂਲ ਤਖਾਣਵੱਧ ਵਿਖੇ ਮੁੱਖ ਅਧਿਆਪਕ ਵੱਜੋ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀ ਜ਼ਿੰਦਗੀ ਤੇ ਸਿੱਖਿਆ ਪ੍ਰਤੀ ਸਮਰਪਣ ਦੀ ਕਹਾਣੀ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ।

ਮੁੱਖ ਅਧਿਆਪਕ ਰਿਸ਼ੀ ਮਨਚੰਦਾ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ, ਬੱਬੀ, ਬਾਂਸਲ)-ਆਪਣੀ ਮਿਹਨਤ, ਲਗਨ ਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਸਦਕਾ ਸਰਕਾਰੀ ਕੰਨ੍ਹਿਆਂ ਸਕੂਲ ਤਖਾਣਵੱਧ ਤੇ ਮੁੱਖ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਰਿਸ਼ੀ ਮਨਚੰਦਾ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਜਿਸ ਸਦਕਾ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਉਨ੍ਹਾਂ ਨੂੰ ਅਧਿਆਪਕ ਦਿਵਸ ਮੌਕੇ ਰਾਜ ਅਧਿਆਪਕ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ ਗਿਆ। ਉਹ ਸਾਲ 2020 ਤੋ ਸਰਕਾਰੀ ਕੰਨ੍ਹਿਆਂ ਸਕੂਲ ਤਖਾਣਵੱਧ ਵਿਖੇ ਮੁੱਖ ਅਧਿਆਪਕ ਵੱਜੋ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀ ਜ਼ਿੰਦਗੀ ਤੇ ਸਿੱਖਿਆ ਪ੍ਰਤੀ ਸਮਰਪਣ ਦੀ ਕਹਾਣੀ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ। ਉਹ ਬੀਤੇ ਦਿਨ ਖ਼ੁਸ਼ੀ ਸਾਂਝੀ ਕਰਨ ਲਈ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚਾਰ ਵਾਰ ਸਿਵਲ ਸੇਵਾਵਾਂ ਅਤੇ ਦੋ ਵਾਰ ਹਰਿਆਣਾ ਸਿਵਲ ਸੇਵਾਵਾਂ ਦੀ ਇੰਟਰਵਿਊ ਤੱਕ ਪਹੁੰਚੇ ਪਰ ਸਫਲਤਾ ਨਾ ਮਿਲਣ ਤੇ ਉਨ੍ਹਾਂ ਨੇ ਹੌਸਲਾ ਨਹੀ ਛੱਡਿਆ। ਉਨ੍ਹਾਂ ਆਪਣੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਦੌਰਾਨ ਹਾਸਲ ਕੀਤੇ ਗਿਆਨ ਨੂੰ ਆਪਣੇ ਵਿਦਿਆਰਥੀਆਂ ਨਾਲ ਸਾਂਝਾ ਕਰਨਾ ਸ਼ੁਰੂ ਕੀਤਾ। ਉਹ ਕੰਪਿਊਟਰ ਸਾਫ਼ਟਵੇਅਰ ਤਿਆਰ ਕਰਨ ਦੀ ਸਮਰਥਾ ਵੀ ਰੱਖਦੇ ਹਨ। ਸਾਲ 2023 ਵਿਚ ਪੰਜਾਬ ਸਰਕਾਰ ਵਲੋਂ ਆਈ. ਆਈ. ਐਮ. ਅਹਿਮਦਾਬਾਦ ਵਿਖੇ ਸਕੂਲ ਮੁਖੀਆਂ ਦੀ ਸਿਖਲਾਈ ਲਈ ਭੇਜਿਆ ਗਿਆ। ਇਸ ਤੋ ਇਲਾਵਾ ਉਹ ਰਾਜ ਅਤੇ ਜ਼ਿਲ੍ਹਾ ਪੱਧਰ ਤੇ 23 ਸਿਖਲਾਈ ਪ੍ਰੋਗਰਾਮਾਂ ਤੇ ਸੈਮੀਨਾਰਾਂ ਵਿਚ ਹਿੱਸਾ ਲੈ ਚੁੱਕੇ ਹਨ। ਰਿਸ਼ੀ ਮਨਚੰਦਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਤਿੰਨ ਜ਼ਿਲ੍ਹਾ ਪੱਧਰੀ ਪੁਰਸਕਾਰਾਂ ਤੋ ਇਲਾਵਾ ਕਲੱਬਾਂ ਤੇ ਸੰਸਥਾਵਾਂ ਵਲੋਂ ਸੈਂਕੜੇ ਸਨਮਾਨ ਮਿਲ ਚੁੱਕੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ 5 ਸਤੰਬਰ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੂੰ ਰਾਜ ਅਧਿਆਪਕ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਉਪਲਬਧੀ ਲਈ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਸੁਨਾਲੀ ਗਿਰੀ, ਆਪਣੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਤੋ ਇਲਾਵਾ ਆਪਣੇ ਸਵ: ਪਿਤਾ ਸ਼ਕਤੀ ਕੁਮਾਰ ਮਨਚੰਦਾ ਅਤੇ ਤਖਾਣਵੱਧ ਤੇ ਸਰਪੰਚ ਇੰਦਰਜੀਤ ਸਿੰਘ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਦੀਆਂ ਦੁਆਵਾਂ ਤੇ ਆਸ਼ੀਰਵਾਦ ਸਕਦਾ ਇਸ ਮੁਕਾਮ ‘ਤੇ ਪਹੁੰਚੇ।
ਪਿਛਲੀ ਖ਼ਬਰ ਜੀਂਦੜਾ ਸਕੂਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਬੀ.ਕਾਮ. ਵਿਭਾਗ ਵਲੋਂ ਅਧਿਆਪਕ ਦਿਵਸ ਮਨਾਇਆ ਵਿਦਿਆਰਥੀਆਂ ਨੂੰ ਭਵਿੱਖ ’ਚ ਕੋਈ ਨਾ ਕੋਈ ਉੱਚ ਪਦਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।