14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਰ ਪ੍ਰਧਾਨ ਦੀ ਚੋਣ ਜਿੱਤੇ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ

ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 11 ਸਤੰਬਰ ਨੂੰ ਹੋਈ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਵਿਚ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਅਤੇ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲਾਂ ਲਈ ਉਨ੍ਹਾਂ ਦਾ ਰੋਮ ਰੋਮ ਰਿਣੀ ਹੈ ਜਿੰਨਾਂ ਨੇ ਉਨ੍ਹਾਂ ਨੂੰ ਦੂਸਰੀ ਵਾਰ ਬਾਰ ਪ੍ਰਧਾਨ ਬਣਨ ਦਾ ਮੌਕਾ ਬਖ਼ਸ਼ਿਆ ਅਤੇ ਉਹ ਵਾਅਦਾ ਕਰਦੇ ਹਨ ਕਿ ਵਕੀਲ ਭਾਈਚਾਰੇ ਦੀ ਭਰੋਸੇਯੋਗਤਾ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਬਤੌਰ ਪ੍ਰਧਾਨ ਹੁੰਦਿਆਂ ਵਕੀਲ ਭਾਈਚਾਰੇ ਦੀਆਂ ਮੰਗਾਂ ਜਿਸ ਵਿਚ ਸਭ ਤੋਂ ਵੱਡੀ ਮੰਗ ਲੀਗਲ ਏਡ ਡਿਫੈਂਸ ਕੌਂਸਲ ਦੀ ਨੀਤੀ ਨੂੰ ਰੁਕਵਾਉਣਾ ਸੀ ਅਤੇ ਉਨ੍ਹਾਂ ਨੇ ਆਪਣੇ ਵਕੀਲ ਭਾਈਚਾਰੇ ਦੇ ਸਹਿਯੋਗ ਨਾਲ ਕੀਤੇ ਸੰਘਰਸ਼ ਅਤੇ ਜੱਦੋਜਹਿਦ ਸਦਕਾ ਉਹ ਕਾਮਯਾਬ ਹੋਏ ਭਾਵੇਂ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨ ਅਤੇ ਬਾਰ ਕੌਂਸਲ ਚੰਡੀਗੜ੍ਹ ਦੇ ਨਾਲ ਮਾਣਯੋਗ ਸੁਪਰੀਮ ਕੋਰਟ ਤੱਕ ਦਾ ਸਫ਼ਰ ਤਹਿ ਕਰਨਾ ਪਿਆ ਅਤੇ ਹੁਣ ਵੀ ਉਹ ਬਾਰ ਐਸੋਸੀਏਸ਼ਨ ਮੋਗਾ ਦੇ ਵਕੀਲ ਭਾਈਚਾਰੇ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਬਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਅਜੀਤ ਡੈਸਕ 14-09-2026
ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 11 ਸਤੰਬਰ ਨੂੰ ਹੋਈ ਬਾਰ ਐਸੋਸੀਏਸ਼ਨ ਮੋਗਾ ਦੀ ਚੋਣ ਵਿਚ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਅਤੇ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲਾਂ ਲਈ ਉਨ੍ਹਾਂ ਦਾ ਰੋਮ ਰੋਮ ਰਿਣੀ ਹੈ ਜਿੰਨਾਂ ਨੇ ਉਨ੍ਹਾਂ ਨੂੰ ਦੂਸਰੀ ਵਾਰ ਬਾਰ ਪ੍ਰਧਾਨ ਬਣਨ ਦਾ ਮੌਕਾ ਬਖ਼ਸ਼ਿਆ ਅਤੇ ਉਹ ਵਾਅਦਾ ਕਰਦੇ ਹਨ ਕਿ ਵਕੀਲ ਭਾਈਚਾਰੇ ਦੀ ਭਰੋਸੇਯੋਗਤਾ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਬਤੌਰ ਪ੍ਰਧਾਨ ਹੁੰਦਿਆਂ ਵਕੀਲ ਭਾਈਚਾਰੇ ਦੀਆਂ ਮੰਗਾਂ ਜਿਸ ਵਿਚ ਸਭ ਤੋਂ ਵੱਡੀ ਮੰਗ ਲੀਗਲ ਏਡ ਡਿਫੈਂਸ ਕੌਂਸਲ ਦੀ ਨੀਤੀ ਨੂੰ ਰੁਕਵਾਉਣਾ ਸੀ ਅਤੇ ਉਨ੍ਹਾਂ ਨੇ ਆਪਣੇ ਵਕੀਲ ਭਾਈਚਾਰੇ ਦੇ ਸਹਿਯੋਗ ਨਾਲ ਕੀਤੇ ਸੰਘਰਸ਼ ਅਤੇ ਜੱਦੋਜਹਿਦ ਸਦਕਾ ਉਹ ਕਾਮਯਾਬ ਹੋਏ ਭਾਵੇਂ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨ ਅਤੇ ਬਾਰ ਕੌਂਸਲ ਚੰਡੀਗੜ੍ਹ ਦੇ ਨਾਲ ਮਾਣਯੋਗ ਸੁਪਰੀਮ ਕੋਰਟ ਤੱਕ ਦਾ ਸਫ਼ਰ ਤਹਿ ਕਰਨਾ ਪਿਆ ਅਤੇ ਹੁਣ ਵੀ ਉਹ ਬਾਰ ਐਸੋਸੀਏਸ਼ਨ ਮੋਗਾ ਦੇ ਵਕੀਲ ਭਾਈਚਾਰੇ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਬਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਚੋਣ ਦੌਰਾਨ ਰਿਟਰਨਿੰਗ ਅਫ਼ਸਰ ਰਹੇ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ, ਐਡਵੋਕੇਟ ਚਮਕੌਰ ਸਿੰਘ ਬਰਾੜ, ਐਡਵੋਕੇਟ ਜਗਰਾਜ ਸਿੰਘ ਚਾਹਲ, ਐਡਵੋਕੇਟ ਮਹਿਤਾਬ ਸਿੰਘ ਬਰਾੜ, ਐਡਵੋਕੇਟ ਰਾਮੇਸ਼ ਗਰੋਵਰ, ਐਡਵੋਕੇਟ ਕੇ.ਕੇ. ਮਿੱਤਲ, ਐਡਵੋਕੇਟ ਰਾਜਪਾਲ ਸ਼ਰਮਾ, ਐਡਵੋਕੇਟ ਕੇਤਨ ਸੂਦ, ਰੋਹਿਤ ਸੂਦ, ਐਡਵੋਕੇਟ ਅਨੁਜ ਸ਼ਰਮਾ, ਐਡਵੋਕੇਟ ਦੀਦਾਰ ਸਿੰਘ ਮੱਤਾ, ਐਡਵੋਕੇਟ ਸਵਰਨਜੀਤ ਸ਼ਰਮਾ , ਐਡਵੋਕੇਟ ਬੋਧਰਾਜ ਮਜੀਠੀਆ, ਐਡਵੋਕੇਟ ਡੇਵਿਡ ਅਗਰਵਾਲ, ਐਡਵੋਕੇਟ ਵਾਨੀਤ ਹੋਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਰਾਇਲ ਨੇ ਇਕ ਅਪਾਹਜ ਵਿਅਕਤੀ ਨੂੰ ਵੀਲ੍ਹਚੇਅਰ ਭੇਟ ਕੀਤੀ ਕਲੱਬ ਮੈਂਬਰਾਂ ਨੇ ਭਵਿੱਖ ’ਚ ਵੀ ਸਹਿਯੋਗ ਦ... ਅਗਲੀ ਖ਼ਬਰ ਬਿਜਲੀ ਦੇ ਲੰਮੇ-ਲੰਮੇ ਕੱਟ ਕੱਢਦੇ ਨੇ ਲੋਕਾਂ ਦੇ ਵੱਟ-ਸਾਬਕਾ ਚੇਅਰਮੈਨ ਤਲਵੰਡੀ ਭੰਗੇਰੀਆ ਕਿਹਾ, ਬਿਜਲੀ ਦੇ ਕੱਟਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।