16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲੱਗਾ

ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ.

ਅਜੀਤ ਡੈਸਕ 15-09-2026
ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲੱਗਾ। ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਕਿ ਹਰ ਯੋਗ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਅਤੇ ਜ਼ਿੰਮੇਵਾਰੀ ਨਾਲ ਇਸਤੇਮਾਲ ਕਰੇ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸਤਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਲਗਾਏ ਗਏ ਕੈਂਪ ਦੌਰਾਨ ਯੋਗ ਵਿਦਿਆਰਥੀਆਂ ਤੋਂ ਫਾਰਮ ਨੰਬਰ-6 ਭਰਵਾਏ ਗਏ ਅਤੇ ਉਨ੍ਹਾਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਸਵੀਪ-73 ਮੋਗਾ ਦੇ ਨੋਡਲ ਅਫ਼ਸਰ ਹਰਸਿਮਰਨ ਸਿੰਘ, ਪਲਵਿੰਦਰ ਸਿੰਘ ਸਰਾਂ ਅਤੇ ਸਹਾਇਕ ਸਵੀਪ ਨੋਡਲ ਅਫ਼ਸਰ ਰਿਟਾਇਰਡ ਪ੍ਰੋਫੈਸਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਵੋਟਰ ਬਣਨ ਲਈ ਉਤਸ਼ਾਹਿਤ ਕੀਤਾ। ਕਾਲਜ ਕੈਂਪਸ ਐੱਮਬੈਸਡਰ ਡਾ. ਬਲਜੀਤ ਕੌਰ, ਯੂਥ ਵੈੱਲਫੇਅਰ ਕਲੱਬ ਦੀ ਇੰਚਾਰਜ ਡਾ. ਪਲਵਿੰਦਰ ਕੌਰ ਨੇ ਕਿਹਾ ਕਿ ਇਕ ਜਾਗਰੂਕ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਿਹਨਤੀ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਗਲੀ ਖ਼ਬਰ ਵਾਰਡ ਨੰਬਰ 42 ਵਿਚ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।