16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬੱਧਨੀ ਕਲਾਂ ’ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਸੰਬੰਧੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਅਜੀਤਵਾਲ, 14 ਸਤੰਬਰ (ਹਰਦੇਵ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 16 ਸਤੰਬਰ ਨੂੰ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਦੀ ਸਫਲਤਾ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਕਲਾਂ ਵਿਖੇ ਡਾ. ਜਗਮੋਹਨ ਸਿੰਘ ਅਤੇ ਬਲਜੀਤ ਸਿੰਘ ਰਾਏ ਦੀ ਅਗਵਾਈ ਹੇਠ ਸੀਨੀ.

ਅਜੀਤ ਡੈਸਕ 15-09-2026
ਅਜੀਤਵਾਲ, 14 ਸਤੰਬਰ (ਹਰਦੇਵ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 16 ਸਤੰਬਰ ਨੂੰ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਦੀ ਸਫਲਤਾ ਲਈ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਕਲਾਂ ਵਿਖੇ ਡਾ. ਜਗਮੋਹਨ ਸਿੰਘ ਅਤੇ ਬਲਜੀਤ ਸਿੰਘ ਰਾਏ ਦੀ ਅਗਵਾਈ ਹੇਠ ਸੀਨੀ. ਅਕਾਲੀ ਆਗੂ ਰਾਜ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸਰਕਲ ਪ੍ਰਧਾਨ ਚਰਨਪ੍ਰੀਤ ਸਿੰਘ ਅੰਟੂ ਡਾਲਾ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾ, ਅਜੀਤਪਾਲ ਸਿੰਘ ਰਣੀਆ, ਕੌਮੀ ਮੀਤ ਪ੍ਰਧਾਨ ਗੁਰਕੰਵਲ ਸਿੰਘ ਆਦਿ ਆਗੂਆਂ ਨੇ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ ਅਤੇ ਰੈਲੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 16 ਸਤੰਬਰ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਲਈ ਵਰਕਰ ਅਤੇ ਆਗੂ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਦੀ ਆਮਦ ‘ਤੇ ਵੱਡਾ ਇਕੱਠ ਕਰਨ ਲਈ ਆਗੂ ਅਤੇ ਵਰਕਰ ਲੋਕਾਂ ਨੂੰ ‘ਪੰਜਾਬ ਬਚਾਓ’ ਰੈਲੀ ਬਾਰੇ ਜਾਣੂੰ ਕਰਵਾ ਕੇ ਰੈਲੀ ‘ਚ ਆਉਣ ਲਈ ਪ੍ਰੇਰਿਤ ਕਰ ਰਹੇ ਹਨ। ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਰੈਲੀ ਦੀ ਸਫਲਤਾ ਲਈ ਇਕਜੁੱਟਤਾ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੀ ਹੁਣੇ ਤੋਂ ਹੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਾਸੀਆਂ ਨੂੰ ਆਪਸੀ ਏਕੇ ਦਾ ਵਧੀਆ ਸੁਨੇਹਾ ਜਾ ਸਕੇ। ਇਸ ਮੌਕੇ ਰੈਲੀ ਦੇ ਵੱਖ-ਵੱਖ ਪ੍ਰਬੰਧਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਬੁੱਟਰ, ਨੰਬਰਦਾਰ ਰਾਜੂ ਸਿੰਘ ਡਾਲਾ, ਬਲਜੀਵਨ ਸਿੰਘ ਬੁੱਟਰ, ਸੁਰਜੀਤ ਸਿੰਘ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਇੰਨ-ਬਿੰਨ ਨਿਭਾਏ-ਆਗੂ ਅਗਲੀ ਖ਼ਬਰ ਜਲ ਸਪਲਾਈ ਐਂਡ ਸੈਨੀਟੇਸ਼ਨ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।