ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀਣ ਵਾਲੇ ਨੌਜਵਾਨ ਦੀ ਹੋਈ ਮੌਤ ਪਰਿਵਾਰ ਨੇ ਮੋਗਾ-ਕੋਟਕਪੂਰਾ ਹਾਈਵੇ ’ਤੇ ਲਗਾਇਆ ਰੋਸ ਧਰਨਾ
ਮੋਗਾ, 15 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 17 ਅਗਸਤ ਨੂੰ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਕਾਸ਼ਦੀਪ ਨਾਂਅ ਦੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ ਅਤੇ ਬਠਿੰਡਾ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਆਖਰ ਉਹ ਬੀਤੇ ਕੱਲ੍ਹ ਜ਼ਿੰਦਗੀ ਦੀ ਜੰਗ ਹਾਰ ਗਿਆ। ਅੱਜ ਇਨਸਾਫ ਨੂੰ ਲੈ ਕੇ ਪਰਿਵਾਰ ਵਲੋਂ ਮੋਗਾ-ਕੋਟਕਪੂਰਾ ਮੇਨ ਹਾਈਵੇ ’ਤੇ ਧਰਨਾ ਲਗਾ ਕੇ ਅਰੋਪੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।
ਅਜੀਤ ਡੈਸਕ
16-09-2026