18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਮੈਡੀਕਲ ਡਿਵਾਈਸਿਸ ਸਬੰਧੀ ਵੈਬਿਨਾਰ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਮੈਡੀਕਲ ਡਿਵਾਈਸਿਸ ਸਬੰਧੀ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਵੈਬਿਨਾਰ ਦੇ ਮੁੱਖ ਬੁਲਾਰੇ ਅਨੁਪ੍ਰਿਆ ਅਸਾਠੀ, ਮੈਟੀਰੀਓ ਵਿਜੀਲੈਂਸ ਐਸੋਸੀਏਟ, ਇੰਡੀਅਨ ਫਾਰਮਾਕੋਪੀਆ ਕਮਿਸ਼ਨ, ਗਾਜ਼ੀਆਬਾਦ ਸਨ। ਵੈਬਿਨਾਰ ਦੌਰਾਨ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਡਾ. ਸੌਰਭ ਕੋਸੇ, ਹੈੱਡ ਫਾਰਮ.ਡੀ. ਨੇ ਕੀਤਾ। ਉਨ੍ਹਾਂ ਦੱਸਿਆ ਕਿ ਦੇਸ਼ ਅਤੇ ਵਿਦੇਸ਼ ਵਿਚ ਮੈਟੀਰੀਓ ਵਿਜੀਲੈਂਸ ਦੀ ਵੱਧ ਰਹੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਇਸ ਖੇਤਰ ਨਾਲ ਸਬੰਧਿਤ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਇਹ ਵੈਬਿਨਾਰ ਕੀਤਾ ਗਿਆ ਹੈ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਮੁੱਖ ਬੁਲਾਰੇ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫਾਰਮਾਕੋ ਵਿਜੀਲੈਂਸ ਅਤੇ ਮੈਟੀਰੀਓ ਵਿਜੀਲੈਂਸ ਹੈਲਥ ਪ੍ਰੋਫੈਸ਼ਨ ਦੇ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਉੱਭਰਦੇ ਖੇਤਰਾਂ ਵਿਚ ਨਵੀਆਂ ਸੰਭਾਵਨਾਵਾਂ ਦੀ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਬੁਲਾਰੇ ਅਨੁਪ੍ਰਿਆ ਅਸਾਠੀ ਨੇ ਮੈਡੀਕਲ ਡਿਵਾਈਸਿਸ ਦੀ ਵਰਗੀਕਰਨ, ਕੁ ਆਲਿਟੀ ਕੰਟਰੋਲ ਅਤੇ ਇਸ ਨਾਲ ਸਬੰਧਿਤ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਮੈਡੀਕਲ ਡਿਵਾਈਸ ਰੂਲਜ਼ 2017 ਦੀਆਂ ਗਾਈਡਲਾਈਨਜ਼ ਦੇ ਅਨੁਸਾਰ ਮੈਡੀਕਲ ਡਿਵਾਈਸਿਸ ਨਾਲ ਜੁੜੇ ਮਹੱਤਵਪੂਰਨ ਨੁਕਤਿਆਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਵੈਬਿਨਾਰ ਵਿਚ ਸੰਸਥਾ ਦੇ ਕਈ ਅਧਿਆਪਕਾਂ ਸਮੇਤ ਆਈ.ਕਿਊ.ਏ.ਸੀ. ਦੇ ਡੀਨ ਡਾ. ਸਿਧਾਰਥ ਮੇਹਨ, ਡਾ. ਮੁਹੰਮਦ ਹਨੀਫ ਅਤੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਮੁੱਖ ਬੁਲਾਰੇ ਨੇ ਬਹੁਤ ਹੀ ਤਕਨੀਕੀ ਅਤੇ ਵਿਸਥਾਰ ਪੂਰਵਕ ਢੰਗ ਨਾਲ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੈਟੀਰੀਓ ਵਿਜੀਲੈਂਸ ਦੇ ਖੇਤਰ ਵਿਚ ਰੋਜ਼ਗਾਰ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ। ਪ੍ਰੋਗਰਾਮ ਦਾ ਸੰਚਾਲਨ ਡਾ. ਮਾਧਵ ਦਿਵੇਦੀ ਨੇ ਕੀਤਾ, ਜਦ ਕਿ ਅੰਤ ਵਿਚ ਕੋਆਰਡੀਨੇਟਰ ਡਾ. ਸੌਰਭ ਕੋਸੇ ਨੇ ਸਾਰਿਆਂ ਦਾ ਧੰਨਵਾਦ ਕੀਤਾ। ਵੈਬਿਨਾਰ ਦੇ ਸਫਲ ਆਯੋਜਨ ‘ਤੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਸਮੂਹ ਆਯੋਜਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਗਿਆਨ ਵਰਧਕ ਵੈਬਿਨਾਰ ਸੰਸਥਾ ਵਲੋਂ ਭਵਿੱਖ ਵਿਚ ਵੀ ਨਿਰੰਤਰ ਕਰਵਾਏ ਜਾਂਦੇ ਰਹਿਣਗੇ।
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ’ਚ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼-ਮੁਖਤਿਆਰ ਸਿੰਘ ਸੰਧੂ ਚੋਣ ਅਗਲੀ ਖ਼ਬਰ ਛੇਵਾਂ ਰਾਸ਼ਟਰੀ ਫਾਰਮਾਕੋ ਵਿਜੀਲੈਂਸ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।