19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਾਣ ਭੱਤਾ ਦੁੱਗਣਾ ਨਾ ਕੀਤੇ ਜਾਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਸੁਖਾਨੰਦ ਦੇ ਘਰ ਅੱਗੇ ਰੋਸ ਮੁਜ਼ਾਹਰਾ ਅੱਜ

ਠੱਠੀ ਭਾਈ, 18 ਸਤੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਹੋਰ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਾ ਹੋਣ ਕਾਰਨ ਆਂਗਣਵਾੜੀ ਵਰਕਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਗੱਲ ਪ੍ਰਮੁੱਖ ਤੌਰ ‘ਤੇ ਕਹੀ ਗਈ ਸੀ।

ਅਜੀਤ ਡੈਸਕ 19-09-2026
ਠੱਠੀ ਭਾਈ, 18 ਸਤੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਹੋਰ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਾ ਹੋਣ ਕਾਰਨ ਆਂਗਣਵਾੜੀ ਵਰਕਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਗੱਲ ਪ੍ਰਮੁੱਖ ਤੌਰ ‘ਤੇ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਬੱਚਿਆਂ ਅਤੇ ਮਹਿਲਾਵਾਂ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਸੇਵਾਵਾਂ ਨੂੰ ਜ਼ਮੀਨੀ ਪੱਧਰ ‘ਤੇ ਨਿਭਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਵਰਕਰਾਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਮੌਜੂਦਾ ਮਾਣ ਭੱਤਾ ਬਹੁਤ ਘੱਟ ਹੈ। ਬਲਾਕ ਪ੍ਰਧਾਨ ਹਰਪ੍ਰੀਤ ਕੌਰ ਨੇ ਕਿਹਾ ਕਿ ਵਾਅਦੇ ਤੇ ਖਰੇ ਨਾ ਉੱਤਰਨ ਕਾਰਨ 19 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਆਪਣੀਆਂ ਮੰਗਾਂ ਅਤੇ ਸਰਕਾਰ ਵਲੋਂ ਕੀਤੇ ਗਏ ਵਾਅਦੇ ਨੂੰ ਮੁੜ ਯਾਦ ਕਰਵਾਉਣ ਲਈ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਦਾ ਵੀ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਗਰੈਜੂਏਟ ਚੋਣਾਂ ਸੈਨੇਟ ਵਿਚ ਡਾ. ਸੁਖਦੇਵ ਸਿੰਘ ਸਿਰਸਾ ਨੂੰ ਜਿਤਾਉਣ ਲਈ ਵੋਟਰ ਪੱਬਾਂ-ਭਾਰ-ਦਿਗਵਿਜੇਪਾਲ ਸ਼ਰਮਾ ਅਗਲੀ ਖ਼ਬਰ ਬਟੂਆ ਵਾਪਸ ਕਰ ਕੇ ਬਿੱਲਾ ਢੁੱਡੀ ਕੇ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।