ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੈਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ’ਤੇ ਲਗਾਈ ਪਾਬੰਦੀ
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸਕੂਲਾਂ ਦੀਆਂ ਕੰਟੀਨਾਂ, ਟਕ ਸ਼ਾਪਸ, ਪੇਂਡੂ ਖੇਤਰ ਵਿਚ ਸਥਿਤ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਦੁਕਾਨਾਂ/ਸ਼ਹਿਰੀ ਖੇਤਰ ਵਿਚ ਸਥਿਤ ਸਕੂਲਾਂ ਦੇ 50 ਦੇ ਮੀਟਰ ਘੇਰੇ ਅੰਦਰ ਆਉਂਦੀਆਂ ਦੁਕਾਨਾਂ ਵਲੋਂ ਰੈਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਐਨਰਜੀ ਡਰਿੰਕਸ ਨਾਲ ਬੱਚਿਆਂ ਦੀ ਸਿਹਤ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸਕੂਲਾਂ ਦੀਆਂ ਕੰਟੀਨਾਂ, ਟਕ ਸ਼ਾਪਸ, ਪੇਂਡੂ ਖੇਤਰ ਵਿਚ ਸਥਿਤ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਦੁਕਾਨਾਂ/ਸ਼ਹਿਰੀ ਖੇਤਰ ਵਿਚ ਸਥਿਤ ਸਕੂਲਾਂ ਦੇ 50 ਦੇ ਮੀਟਰ ਘੇਰੇ ਅੰਦਰ ਆਉਂਦੀਆਂ ਦੁਕਾਨਾਂ ਵਲੋਂ ਰੈਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਐਨਰਜੀ ਡਰਿੰਕਸ ਨਾਲ ਬੱਚਿਆਂ ਦੀ ਸਿਹਤ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿਚ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 19 ਨਵੰਬਰ, 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਇਨ੍ਹਾਂ ਹੁਕਮਾਂ ਦੀ ਸਬੰਧਿਤ ਇਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।