22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

25 ਨੂੰ ਠੱਠੀ ਭਾਈ ਪਹੁੰਚਣ ਵਾਲੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਹਰਵਿੰਦਰ ਸਿੰਘ ਧਾਲੀਵਾਲ

ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਅਤੇ ਅਧਿਆਪਕ ਸੈੱਲ ਜ਼ਿਲ੍ਹਾ ਮੋਗਾ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਠੱਠੀ ਭਾਈ ਵਿਖੇ ਪੁੱਜੇਗੀ। ਭਾਜਪਾ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀਆਂ ਗਈਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਗੀਆਂ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤੀ ਸਮਾਗਮ ਹੋਵੇਗਾ।

ਅਜੀਤ ਡੈਸਕ 22-09-2026
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਅਤੇ ਅਧਿਆਪਕ ਸੈੱਲ ਜ਼ਿਲ੍ਹਾ ਮੋਗਾ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਠੱਠੀ ਭਾਈ ਵਿਖੇ ਪੁੱਜੇਗੀ। ਭਾਜਪਾ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀਆਂ ਗਈਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਗੀਆਂ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤੀ ਸਮਾਗਮ ਹੋਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਠੱਠੀ ਭਾਈ ਵਿਖੇ ਪੁੱਜਣ ’ਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵਾਗਤ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕਾਂ ਨੂੰ ਵੱਡੇ ਪੱਧਰ ’ਤੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਭਾਜਪਾ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਠੱਠੀ ਭਾਈ ਵਿਖੇ ਪਹੁੰਚ ਕੇ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖੁਰਾਕੀ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਕਾਰਵਾਈ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਦੀਪਕ ਤਲਵਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।