ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਮਾਲਵੇ ਦੇ ਪ੍ਰਸਿੱਧ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਅਤੇ ਬੀ.ਜੇ.ਪੀ. ਦੇ ਸਾਬਕਾ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਵਲੋਂ ਡਾ. ਹਰਜੋਤ ਕਮਲ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਡਾ. ਹਰਜੋਤ ਕਮਲ ਨੇ ਬਾਬਾ ਗੁਰਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਸ ਧਾਰਮਿਕ ਅਸਥਾਨ ’ਤੇ ਨਤਮਸਤਕ ਹੋ ਕੇ ਮਨ ਨੂੰ ਆਤਮਿਕ ਸ਼ਾਂਤੀ ਅਤੇ ਸਕੂਨ ਮਿਲਦਾ ਹੈ| ਉਨ੍ਹਾਂ ਬਾਬਾ ਗੁਰਦੀਪ ਸਿੰਘ ਵਲੋਂ ਕੀਤੀਆਂ ਜਾ ਰਹੀਆਂ ਧਾਰਮਿਕ ਅਤੇ ਸਮਾਜ ਸੇਵੀ ਗਤੀਵਿਧੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਗੁਰਦੁਆਰਾ ਚੰਦ ਪੁਰਾਣਾ ਵਿਖੇ ਆਉਣ ਵਾਲੀ ਹਰ ਸੰਗਤ ਦਾ ਹਮੇਸ਼ਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਕਿਸੇ ਵਿਅਕਤੀ ਦਾ ਸਨਮਾਨ ਉਸ ਦੀ ਪਾਰਟੀ, ਅਹੁਦੇ ਜਾਂ ਰਾਜਨੀਤਕ ਪਹਿਚਾਣ ਦੇ ਆਧਾਰ ’ਤੇ ਨਹੀਂ ਸਗੋਂ ਗੁਰੂ ਘਰ ਨਾਲ ਜੁੜੀ ਉਸ ਦੀ ਸ਼ਰਧਾ ਅਤੇ ਸੇਵਾ-ਭਾਵਨਾ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣਾ ਹੀ ਸਾਡੀ ਅਸਲ ਜ਼ਿੰਮੇਵਾਰੀ ਹੈ। ਇਸ ਦੌਰਾਨ ਗੁਰੂ ਘਰ ਵਲੋਂ ਡਾ. ਹਰਜੋਤ ਕਮਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ , ਰਾਜਪਾਲ ਠਾਕੁਰ, ਧੀਰਜ ਕੁਮਾਰ ਧੀਰਾ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋਏ ਡਾ. ਹਰਜੋਤ ਕਮਲ
ਬਾਘਾ ਪੁਰਾਣਾ, 21 ਸਤੰਬਰ (ਟਿੰਕੂ ਕਾਠਪਾਲ)-ਮਾਲਵੇ ਦੇ ਪ੍ਰਸਿੱਧ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਅਤੇ ਬੀ.
ਗੁਰਦੁਆਰਾ ਚੰਦ ਪੁਰਾਣਾ ਵਿਖੇ ਨਤਮਸਤਕ ਹੋਣ ਮੌਕੇ ਡਾ. ਹਰਜੋਤ ਕਮਲ ਦਾ ਸਨਮਾਨ ਕਰਦੇ ਹੋਏ ਬਾਬਾ ਗੁਰਦੀਪ ਸਿੰਘ ਅਤੇ ਨਾਲ ਹਾਜ਼ਰ ਭਾਜਪਾ ਆਗੂ ਤੇ ਸੇਵਾਦਾਰ। ਤਸਵੀਰ : ਕਾਠਪਾਲ
22-09-2026