23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੋਗਾ ਜ਼ਿਲ੍ਹੇ ਦੇ ਲੰਢੇਕੇ ਵਿਖੇ ਗੁਰਦੁਆਰਾ ਸਰੋਵਰ ਸਾਧੂਆਣਾ ਸਾਹਿਬ ਦੀ ਮੁੱਖ ਸੜਕ ‘ਤੇ ਪਾਈਪ ਲਾਈਨ ਦਾ ਕੰਮ ਮੁਕੰਮਲ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਲੰਢੇਕੇ ਵਿਖੇ ਸੰਗਤ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਗੁਰਦੁਆਰਾ ਸਰੋਵਰ ਸਾਧੂਆਣਾ ਸਾਹਿਬ ਦੀ ਮੁੱਖ ਸੜਕ ਅਤੇ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾ ਕੇ ਸੰਗਤ ਨੂੰ ਸਮਰਪਿਤ ਕੀਤਾ ਗਿਆ। ਇਸ ਕੰਮ ਦੇ ਮੁਕੰਮਲ ਹੋਣ ਨਾਲ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਸਹੂਲਤ ਮਿਲੇਗੀ।

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਲੰਢੇਕੇ ਵਿਖੇ ਸੰਗਤ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਗੁਰਦੁਆਰਾ ਸਰੋਵਰ ਸਾਧੂਆਣਾ ਸਾਹਿਬ ਦੀ ਮੁੱਖ ਸੜਕ ਅਤੇ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾ ਕੇ ਸੰਗਤ ਨੂੰ ਸਮਰਪਿਤ ਕੀਤਾ ਗਿਆ। ਇਸ ਕੰਮ ਦੇ ਮੁਕੰਮਲ ਹੋਣ ਨਾਲ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਸਹੂਲਤ ਮਿਲੇਗੀ। ਇਸ ਮੌਕੇ ਪਿੰਡ ਦੀ ਸੰਗਤ ਅਤੇ ਵਾਰਡ ਇੰਚਾਰਜ ਲਖਵਿੰਦਰ ਸਿੰਘ ਵਲੋਂ ਮੋਗਾ ਦੀ ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਕੀਤਾ ਗਿਆ। ਸੰਗਤ ਵਲੋਂ ਮਿਲੇ ਮਾਣ-ਸਨਮਾਨ ਲਈ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਲੰਢੇਕੇ ਦੀ ਸੰਗਤ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਗੁਰਦੁਆਰਾ ਸਰੋਵਰ ਸਾਧੂਆਣਾ ਸਾਹਿਬ ਦੀ ਮੁੱਖ ਸੜਕ ਅਤੇ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਭਵਿੱਖ ਵਿਚ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਲਈ ਕਾਰਜ ਜਾਰੀ ਰਹਿਣਗੇ। ਉਨ੍ਹਾਂ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਕ੍ਰਿਪਾ ਸਦਾ ਸਮੂਹ ਸੰਗਤਾਂ ‘ਤੇ ਬਣੀ ਰਹੇ। ਇਸ ਮੌਕੇ ਪਿੰਡ ਦੀ ਸੰਗਤ, ਵਾਰਡ ਇੰਚਾਰਜ ਲਖਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਕਾਸ ਕਾਰਜਾਂ ਦੇ ਚੈੱਕ ਅਤੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸੰਨੀ ਗਿੱਲ ਵਲੋਂ ਵਰਕਰਾਂ ਤੇ ਬੀਬੀਆਂ ਨੂੰ ਭਲਕੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ’ਚ ਪੁੱਜਣ ਦੀ ਅਪੀਲ ਕਿਹਾ, ਭਗਵੰਤ ਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।