ਪੀਰ ਗੌਂਸ ਪਾਕ ਦੀ ਯਾਦ ’ਚ ਧਾਰਮਿਕ ਦੀਵਾਨ ਭਲਕੇ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੀਰ ਗੌਂਸ ਪਾਕ ਦੇ ਜਨਮ ਦਿਹਾੜੇ ਦੀ ਯਾਦ ਵਿਚ 24 ਸਤੰਬਰ ਵੀਰਵਾਰ ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਚੁੰਗੀ ਨੰਬਰ 3 ਨੇੜੇ ਬਾਬਾ ਸ਼ਿਵਮ ਨਾਥ ਦੇ ਅਸਥਾਨ ‘ਤੇ ਇਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਸ਼ਾਮ ਨੂੰ ਹੋਣ ਵਾਲੇ ਧਾਰਮਿਕ ਸਮਾਗਮ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਧਾਰਮਿਕ ਵਿੰਗ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦੇ ਰਾਸ਼ਟਰੀ ਪ੍ਰਚਾਰਕ ਬਾਬਾ ਸ਼ਿਵਮ ਨਾਥ ਨੇ ਕਿਹਾ ਕਿ ਧਾਰਮਿਕ ਦੀਵਾਨ ਦੌਰਾਨ ਸ਼ਰਧਾਲੂ ਭਜਨਾਂ ਅਤੇ ਪੂਜਾ ਵਿਚ ਹਿੱਸਾ ਲੈਣਗੇ।
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪੀਰ ਗੌਂਸ ਪਾਕ ਦੇ ਜਨਮ ਦਿਹਾੜੇ ਦੀ ਯਾਦ ਵਿਚ 24 ਸਤੰਬਰ ਵੀਰਵਾਰ ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਚੁੰਗੀ ਨੰਬਰ 3 ਨੇੜੇ ਬਾਬਾ ਸ਼ਿਵਮ ਨਾਥ ਦੇ ਅਸਥਾਨ ‘ਤੇ ਇਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਸ਼ਾਮ ਨੂੰ ਹੋਣ ਵਾਲੇ ਧਾਰਮਿਕ ਸਮਾਗਮ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਧਾਰਮਿਕ ਵਿੰਗ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦੇ ਰਾਸ਼ਟਰੀ ਪ੍ਰਚਾਰਕ ਬਾਬਾ ਸ਼ਿਵਮ ਨਾਥ ਨੇ ਕਿਹਾ ਕਿ ਧਾਰਮਿਕ ਦੀਵਾਨ ਦੌਰਾਨ ਸ਼ਰਧਾਲੂ ਭਜਨਾਂ ਅਤੇ ਪੂਜਾ ਵਿਚ ਹਿੱਸਾ ਲੈਣਗੇ। ਇਸ ਮੌਕੇ ਪੀਰ ਗੌਂਸ ਪਾਕ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਸੰਗਤ ਦੇ ਪਰਿਵਾਰਾਂ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਨਾ ਸਿਰਫ਼ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜਦੇ ਹਨ, ਸਗੋਂ ਆਪਸੀ ਭਾਈਚਾਰਾ ਅਤੇ ਸਦਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸਮਾਗਮ ਵਿਚ ਪਹੁੰਚ ਕੇ ਲਾਭ ਉਠਾਉਣ। ਪ੍ਰਬੰਧਕਾਂ ਅਨੁਸਾਰ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ-ਸਹਿਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।