ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਡਾ. ਜਗਮੋਹਨ ਸਿੰਘ ਧੂੜਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ ਕਿਹਾ, ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਨਹੀ ਕੀਤਾ ਜਾਵੇਗਾ ਬਰਦਾਸ਼ਤ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਹਲਕਾ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਨੂੰ ਢਾਹ ਲਾਉਣ ਵਾਲੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਛੇ ਸਾਲਾਂ ਲਈ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋ ਖ਼ਾਰਜ ਕਰਦਿਆਂ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਤੇ ਕਿਹਾ ਕਿ ਅੱਜ ਤੋ ਬਾਅਦ ਪਾਰਟੀ ਦਾ ਹਿੱਸਾ ਨਹੀ ਹੋਵੇਗਾ।
ਅਜੀਤ ਡੈਸਕ
23-09-2026