25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੂਰੇ ਮੁਆਵਜ਼ੇ ਦੀ ਪ੍ਰਾਪਤੀ ਤੋਂ ਬਾਅਦ ਪੱਕਾ ਮੋਰਚਾ ਜੇਤੂ ਰੈਲੀ ਕਰ ਕੇ ਕੀਤਾ ਸਮਾਪਤ

ਨਿਹਾਲ ਸਿੰਘ ਵਾਲਾ, 24 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਛੀਕੇ ਅਤੇ ਕੁੱਸਾ ’ਚ ਮਈ ਮਹੀਨੇ ਵਿਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐਸ. ਡੀ.

ਅਜੀਤ ਡੈਸਕ 25-09-2026
ਨਿਹਾਲ ਸਿੰਘ ਵਾਲਾ, 24 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਛੀਕੇ ਅਤੇ ਕੁੱਸਾ ’ਚ ਮਈ ਮਹੀਨੇ ਵਿਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐਸ. ਡੀ. ਐਮ. ਦਫਤਰ ਦੇ ਮੂਹਰੇ ਲਾਇਆ ਪੱਕਾ ਮੋਰਚਾ ਸਾਰੇ ਕਿਸਾਨਾਂ ਦੇ ਪੈਸੇ ਖਾਤਿਆਂ ਵਿਚ ਪੈਣ ਤੋਂ ਬਾਅਦ ਅਤੇ ਕੁੱਸੇ ਪਿੰਡ ਦੇ ਦੋ ਕਿਸਾਨਾਂ ਦੇ ਪੈਸੇ ਤਹਿਸੀਲਦਾਰ ਵਲੋਂ ਬਹੁਤ ਜਲਦ ਪਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਪੱਕਾ ਮੋਰਚਾ ਅੱਜ ਜੇਤੂ ਰੈਲੀ ਕਰਕੇ ਸਮਾਪਤ ਕਰ ਦਿੱਤਾ। ਸਟੇਜ ਸਕੱਤਰ ਦੀ ਭੂਮਿਕਾ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਰਾਮਾਂ ਅਤੇ ਤੀਰਥ ਕੁੱਸਾ ਨੇ ਨਿਭਾਈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂ ਬੇਅੰਤ ਸਿੰਘ ਮੱਲੇਆਣਾ, ਜਗਸੀਰ ਸਿੰਘ ਮਾਛੀਕੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਕੁਲਦੀਪ ਕੌਰ ਕੁੱਸਾ, ਜੰਗੀਰ ਸਿੰਘ ਹਿੰਮਤਪੁਰਾ, ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ, ਸਰਬਜੀਤ ਸਿੰਘ ਖਾਈ ਅਤੇ ਗੁਰਮੁਖ ਸਿੰਘ ਹਿੰਮਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪੱਕੇ ਮੋਰਚੇ ਨੇ ਇਹ ਸਾਬਤ ਕਰ ਦਿੱਤਾ ਕਿ ਲੋਕਾਂ ਦੀ ਜਥੇਬੰਦਕ ਤਾਕਤ ਸਭ ਤੋਂ ਵੱਡੀ ਹੈ। ਜੇਤੂ ਨਾਅਰਿਆਂ ਨਾਲ ਖੜ੍ਹੇ ਹੋ ਕੇ ਪੱਕਾ ਮੋਰਚੇ ਨੂੰ ਸਮਾਪਤ ਕਰ ਦਿੱਤਾ ਗਿਆ। ਇਸ ਸਮੇਂ ਗੁਰਨਾਮ ਸਿੰਘ, ਭੋਲਾ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ ਕੁੱਸਾ, ਬਿੱਕਰ ਸਿੰਘ, ਰਣਜੀਤ ਸਿੰਘ, ਕਿਰਨਦੀਪ ਕੌਰ, ਕਮਲਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਆਮਦ ਨੂੰ ਲੈ ਕੇ ਐਸ.ਡੀ.ਐਮ. ਸਤਵਿੰਦਰ ਸਿੰਘ ਨੇ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ’ਚ ਮਾਪੇ ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।