ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੱਦਾ
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)- ਤੰਦਰੁਸਤ ਤੇ ਨਿਰੋਗੀ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਕਰਵਾਈ ਜਾ ਰਹੀ “ਸਿਹਤਮੰਦ ਭਾਰਤ ਸਾਈਕਲ ਯਾਤਰਾ-2026” ਤਹਿਤ ਸਿਹਤ, ਫਿਟਨੈੱਸ ਤੇ ਸੰਤੁਲਿਤ ਜੀਵਨ ਸ਼ੈਲੀ ਸਬੰਧੀ ਜਾਗਰੂਕਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਨਾਲ ਸਬੰਧਿਤ ਪ੍ਰਚਾਰ ਸਮਗਰੀ ਜਾਰੀ ਤੇ ਪ੍ਰਦਰਸ਼ਿਤ ਕੀਤੀ ਗਈ।
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)- ਤੰਦਰੁਸਤ ਤੇ ਨਿਰੋਗੀ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਕਰਵਾਈ ਜਾ ਰਹੀ “ਸਿਹਤਮੰਦ ਭਾਰਤ ਸਾਈਕਲ ਯਾਤਰਾ-2026” ਤਹਿਤ ਸਿਹਤ, ਫਿਟਨੈੱਸ ਤੇ ਸੰਤੁਲਿਤ ਜੀਵਨ ਸ਼ੈਲੀ ਸਬੰਧੀ ਜਾਗਰੂਕਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਨਾਲ ਸਬੰਧਿਤ ਪ੍ਰਚਾਰ ਸਮਗਰੀ ਜਾਰੀ ਤੇ ਪ੍ਰਦਰਸ਼ਿਤ ਕੀਤੀ ਗਈ। ਪ੍ਰੋਗਰਾਮ ਦੌਰਾਨ ਸਿਹਤ, ਸਰੀਰਕ ਤੰਦਰੁਸਤੀ ਤੇ ਸਮੁੱਚੀ ਜੀਵਨ ਸ਼ੈਲੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿਚ ਨੈਸ਼ਨਲ ਇੰਸਟੀਚਿਊਟ ਆਫ਼ ਹੋਲਿਸਟਿਕ ਹੈਲਥ ਸਮੇਤ ਵੱਖ-ਵੱਖ ਸੰਸਥਾਵਾਂ ਨਾਲ ਸਬੰਧਿਤ ਨੁਮਾਇੰਦਿਆਂ ਤੇ ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਈ.ਡੀ.ਐਮ.ਏ. ਦੇ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ, ਡਾ. ਕਮਲਜੀਤ ਕੌਰ ਸੇਖੋਂ, ਕੋਰ ਕਮੇਟੀ ਮੈਂਬਰ ਡਾ. ਜਗਜੀਤ ਸਿੰਘ ਗਿੱਲ, ਕੋਰ ਕਮੇਟੀ ਮੈਂਬਰ ਡਾ. ਜਗਮੋਹਨ ਸਿੰਘ ਧੂੜਕੋਟ, ਪ੍ਰਧਾਨ ਡਾ. ਸੰਤੋਖ ਸਿੰਘ ਤੇ ਜਨਰਲ ਸਕੱਤਰ ਡਾ. ਪਰਮਿੰਦਰ ਪਾਠਕ ਸਮੇਤ ਪੂਰੇ ਭਾਰਤ ਤੋਂ ਲਗ-ਪਗ 150 ਇਲੈਕਟ੍ਰੋਹੋਮਿਓਪੈਥਿਕ ਡਾਕਟਰ ਮੌਜੂਦ ਸਨ। ਬੁਲਾਰਿਆਂ ਨੇ ਕਿਹਾ ਕਿ ਨਿਯਮਿਤ ਸਾਈਕਲਿੰਗ, ਸਰੀਰਕ ਕਸਰਤ, ਸੰਤੁਲਿਤ ਖ਼ੁਰਾਕ ਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਨਾਲ ਸਿਹਤ ਪ੍ਰਤੀ ਜਾਗਰੂਕਤਾ ਵਧਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਜਾਗਰੂਕਤਾ ਮੁਹਿੰਮਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ। ਪ੍ਰਬੰਧਕਾਂ ਵਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਸਿਹਤਮੰਦ ਭਾਰਤ ਸਾਈਕਲ ਯਾਤਰਾ-2026 ਦੇ ਸਿਹਤ ਜਾਗਰੂਕਤਾ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ।