ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੱਕੇ ਝੋਨੇ ਦੀ ਹੀ ਕਟਾਈ ਕਰਨ ਦੀ ਅਪੀਲ
ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ’ਤੇ ਹੈ ਰੋਕ
ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਆਉਣ ਵਾਲੇ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੀਆਂ 112 ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਫ਼ਸਲ ਦੀ ਆਮਦ, ਤੋਲ, ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨਾਲ ਸਬੰਧਿਤ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ।
ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਆਉਣ ਵਾਲੇ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੀਆਂ 112 ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਫ਼ਸਲ ਦੀ ਆਮਦ, ਤੋਲ, ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨਾਲ ਸਬੰਧਿਤ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਸਿਰਫ਼ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਨ ਅਤੇ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੱਚੇ ਜਾਂ ਘੱਟ ਪੱਕੇ ਝੋਨੇ ਦੀ ਕਟਾਈ ਕਰਨ ਨਾਲ ਦਾਣਿਆਂ ਵਿਚ ਨਮੀ ਦੀ ਮਾਤਰਾ ਵੱਧ ਹੋ ਸਕਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਮੰਡੀਕਰਨ ਅਤੇ ਖ਼ਰੀਦ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦੀ ਗੁਣਵੱਤਾ ਅਤੇ ਸਰਕਾਰੀ ਖ਼ਰੀਦ ਦੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਕਟਾਈ ਉਸ ਸਮੇਂ ਹੀ ਕਰਨ ਜਦੋਂ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਕਟਾਈ ‘ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਰੋਕ ਲਗਾਈ ਗਈ ਹੈ।