26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਸਭਿਆਚਾਰਕ ਮਾਣ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਪੰਜਾਬੀ ਨਾਲ ਜੋੜਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਵਿਰਾਸਤ, ਲੋਕ-ਸੱਭਿਆਚਾਰ ਅਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜਾਣੂੰ ਹੈ।

ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਸਭਿਆਚਾਰਕ ਮਾਣ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਪੰਜਾਬੀ ਨਾਲ ਜੋੜਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਵਿਰਾਸਤ, ਲੋਕ-ਸੱਭਿਆਚਾਰ ਅਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜਾਣੂੰ ਹੈ। ਇਸ ਮੌਕੇ ਸਕੂਲ ਦੀਆਂ ਵੱਖ-ਵੱਖ ਜਮਾਤਾਂ ਵਿਚ ਵਿਦਿਆਰਥੀਆਂ ਲਈ ਕਈ ਰਚਨਾਤਮਿਕ ਅਤੇ ਗਿਆਨ ਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਸ਼ਵ ਪੰਜਾਬੀ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸੁੰਦਰ ਹੱਥ ਲਿਖਤ ਪੰਜਾਬੀ ਪੱਟੀਆਂ ਤਿਆਰ ਕੀਤੀਆਂ। ਚਾਰਟ ਪੇਪਰਾਂ ਉੱਪਰ ਪੰਜਾਬੀ ਵਰਨਮਾਲਾ ਨੂੰ ਆਕਰਸ਼ਕ ਰੰਗਾਂ ਅਤੇ ਸੁੰਦਰ ਸਜਾਵਟ ਨਾਲ ਪੇਸ਼ ਕੀਤਾ ਗਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਅੱਖਰ ਲਿਖਣ ਦੇ ਨਾਲ-ਨਾਲ ਗੁਰਮੁਖੀ ਲਿਪੀ ਪ੍ਰਤੀ ਆਪਣੀ ਰੁਚੀ ਵੀ ਪ੍ਰਗਟਾਈ। ਪ੍ਰੋਗਰਾਮ ਤਹਿਤ ‘ਮੇਰਾ ਦਸਤਖ਼ਤ, ਮੇਰੀ ਪੰਜਾਬੀ’ ਗਤੀਵਿਧੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੰਜਾਬੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਡਾਇਰੈਕਟਰ ਡਾ . ਮੁਸਕਾਨ ਗਰਗ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਨੂੰ ਆਪਣੀ ਮਾਤ-ਭਾਸ਼ਾ ਅਤੇ ਵਿਰਾਸਤ ਨਾਲ ਜੋੜਨ ਲਈ ਰਚਨਾਤਮਿਕ ਅਤੇ ਵਿਹਾਰਕ ਗਤੀਵਿਧੀਆਂ ਬਹੁਤ ਪ੍ਰਭਾਵਸ਼ਾਲੀ ਹਨ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਖੂਨਦਾਨ ਕੈਂਪ ਲੱਗਾ ਅਗਲੀ ਖ਼ਬਰ ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵਰਕ ਪਰਮਿਟ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।