ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ’ਚ ਮਨਾਇਆ ਵਿਸ਼ਵ ਪੰਜਾਬੀ ਦਿਵਸ
ਨਿਹਾਲ ਸਿੰਘ ਵਾਲਾ, 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣਾਂ, ਗੀਤਾਂ ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਤੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਨਿਹਾਲ ਸਿੰਘ ਵਾਲਾ, 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣਾਂ, ਗੀਤਾਂ ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਤੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਕਿਹਾ ਕਿ ਪੰਜਾਬੀ ਸਿਰਫ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਾਸਤ ਤੇ ਸੱਭਿਆਚਾਰ ਦੀ ਅਹਿਮ ਨਿਸ਼ਾਨੀ ਹੈ। ਸਮੂਹ ਸਕੂਲ ਸਟਾਫ ਵਲੋਂ ਇਸ ਮੌਕੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।