26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਬਿਲਾਸਪੁਰ ਨੇ ਅਜੀਤਵਾਲ ਦਾਣਾ ਮੰਡੀ ’ਚ ਨਵੇਂ ਸ਼ੈੱਡ ਦਾ ਕੀਤਾ ਉਦਘਾਟਨ

ਅਜੀਤਵਾਲ, 25 ਸਤੰਬਰ (ਹਰਦੇਵ ਸਿੰਘ ਮਾਨ)-ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਦਾਣਾ ਮੰਡੀ ਅਜੀਤਵਾਲ ਵਿਚ ਬਣੇ ਸ਼ੈੱਡ ਦਾ ਉਦਘਾਟਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਇਸ ਸ਼ੈੱਡ ਨਾਲ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੀਂਹ, ਧੁੱਪ ਅਤੇ ਹੋਰ ਮੌਸਮੀ ਹਾਲਾਤਾਂ ਤੋਂ ਰਾਹਤ ਮਿਲੇਗੀ ਅਤੇ ਫਸਲ ਦੀ ਸੰਭਾਲ ਵਿਚ ਵੀ ਸਹੂਲਤ ਹੋਵੇਗੀ।

ਜੀਂਦੜਾ ਸਕੂਲ ਦੇ ਜੇਤੂ ਵਿਦਿਆਰਥੀ ਨਾਲ ਚੇਅਰਮੈਨ ਜਸਵੰਤ ਸਿੰਘ ਭੁੱਲਰ ਤੇ ਹੋਰ। ਤਸਵੀਰ : ਅਮੋਲਕ ਸਿੰਘ ਕਲਸੀ 26-09-2026
ਅਜੀਤਵਾਲ, 25 ਸਤੰਬਰ (ਹਰਦੇਵ ਸਿੰਘ ਮਾਨ)-ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਦਾਣਾ ਮੰਡੀ ਅਜੀਤਵਾਲ ਵਿਚ ਬਣੇ ਸ਼ੈੱਡ ਦਾ ਉਦਘਾਟਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਇਸ ਸ਼ੈੱਡ ਨਾਲ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੀਂਹ, ਧੁੱਪ ਅਤੇ ਹੋਰ ਮੌਸਮੀ ਹਾਲਾਤਾਂ ਤੋਂ ਰਾਹਤ ਮਿਲੇਗੀ ਅਤੇ ਫਸਲ ਦੀ ਸੰਭਾਲ ਵਿਚ ਵੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਸੁੱਖ ਸੁਵਿਧਾ ਨੂੰ ਧਿਆਨ ਵਿਚ ਰੱਖਣਾ ਹੀ ਸਰਕਾਰ ਦਾ ਮੁੱਖ ਏਜੰਡਾ ਹੈ। ਮਾਰਕੀਟ ਕਮੇਟੀ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ ਨੇ ਕਿਹਾ ਕਿ ਦਾਣਾ ਮੰਡੀ ਅਜੀਤਵਾਲ ਵਿਚ ਇਸ ਸ਼ੈੱਡ ਦੀ ਵੱਡੀ ਲੋੜ ਸੀ ਜੋ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਯਤਨਾ ਸਦਕਾ ਪੂਰੀ ਹੋਈ ਹੈ। ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਬਲਾਕ ਪ੍ਰਧਾਨ ਸਵਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਨੇ, ਨੰਬਰਦਾਰ ਰਾਜਾ ਸਿੰਘ ਅਜੀਤਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਨੇ, ਪੰਚ ਜਸਵੀਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਆੜ੍ਹਤੀਆ ਰਾਕੇਸ਼ ਕੁਮਾਰ ਕਿੱਟਾ ,ਗੁਰਮੀਤ ਸਿੰਘ ਸਿੱਧੂ, ਆੜ੍ਹਤੀਆ ਗੁਰਸੇਵਕ ਸਿੰਘ, ਪਿੰਦਾ ਸੈਕਟਰੀ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਮੈਂਬਰ, ਅਮਨਦੀਪ ਸਿੰਘ ਮੈਂਬਰ, ਗੁਰਦੀਪ ਸਿੰਘ, ਸੁਖਦੇਵ ਸਿੰਘ ਗਾਂਧੀ, ਰਾਜ ਕਲੇਰ, ਸਕੱਤਰ ਜਸਮੇਲ ਸਿੰਘ, ਲੇਖਾਕਾਰ ਚਰਨਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਵਿਖੇ ਸੰਤੁਲਿਤ ਆਹਾਰ ’ਤੇ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਸਵਰਨਕਾਰ ਸੰਘ ਅਤੇ ਮਰਾਠਾ ਮੰਡਲ ਨੇ ਸ੍ਰੀ ਗਣੇਸ਼ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।