27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਫ਼ਰੀਦਕੋਟ ’ਚ ਟੀ.ਐਲ.ਐਫ. ਸਕੂਲ ਮੋਗਾ ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ ਚਾਰ ਤਗਮੇ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਵਿਖੇ ਕਰਵਾਈ ਗਈ ਤੀਜੀ ਸਰਦਾਰ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਟੀ.ਐਲ.ਐਫ. ਦੇ ਨਿਸ਼ਾਨੇਬਾਜ਼ਾਂ ਨੇ ਇਕਾਗਰਤਾ, ਸਟੀਕ ਨਿਸ਼ਾਨੇਬਾਜ਼ੀ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਾਈਫ਼ਲ ਅਤੇ ਪਿਸਤੌਲ ਵਰਗ ਦੇ ਮੁਕਾਬਲਿਆਂ ਵਿਚ ਸਕੂਲ ਦੇ ਨੀਰਮਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਈਫ਼ਲ ਸ਼ੂਟਿੰਗ ਵਿਚ ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਗੁਰਸ਼ਾਨ ਸਿੰਘ ਨੇ ਪਿਸਤੌਲ ਸ਼ੂਟਿੰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਂਸੀ ਦਾ ਤਗਮਾ ਜਿੱਤਣ ਵਾਲੇ ਗੁਰਸ਼ਾਨ ਸਿੰਘ ਨੂੰ 1100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ। ਇਸੇ ਤਰ੍ਹਾਂ ‘ਲਿਟਲ ਚੈਂਪ’ ਰਾਈਫ਼ਲ ਸ਼ੂਟਰ ਵਰਗ ਵਿਚ ਵੀ ਟੀ.ਐਲ.ਐਫ. ਦੇ ਨੰਨ੍ਹੇ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਉਬਰ ਨੇ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ 1100 ਰੁਪਏ ਦਾ ਨਕਦ ਇਨਾਮ ਮਿਲਿਆ। ਤਵਨੀਤ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਅਤੇ ਉਸ ਨੂੰ ਵੀ 1100 ਰੁਪਏ ਦਾ ਨਕਦ ਇਨਾਮ ਪ੍ਰਦਾਨ ਕੀਤਾ ਗਿਆ। ਜਦ ਕਿ ਅਮਰੀਨ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਸਾਰੇ ਤਗਮਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਸ਼ਾਨੇਬਾਜ਼ੀ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਇਕਾਗਰਤਾ, ਸਬਰ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀ.ਐਲ.ਐਫ. ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਉਨ੍ਹਾਂ ਨੂੰ ਢੁਕਵੀਂ ਸਿਖਲਾਈ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਦੇ ਮੌਕੇ ਪ੍ਰਦਾਨ ਕਰਨਾ ਸਕੂਲ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਟੀ.ਐਲ.ਐਫ. ਦੇ ਨਿਸ਼ਾਨੇਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਬਤ ਕੀਤਾ ਹੈ ਕਿ ਸਹੀ ਮਾਰਗਦਰਸ਼ਨ, ਨਿਯਮਤ ਅਭਿਆਸ ਅਤੇ ਮਿਹਨਤ ਦੇ ਬਲ ‘ਤੇ ਵਿਦਿਆਰਥੀ ਕਿਸੇ ਵੀ ਖੇਤਰ ਵਿਚ ਸਫਲਤਾ ਹਾਸਲ ਕਰ ਸਕਦੇ ਹਨ।
ਪਿਛਲੀ ਖ਼ਬਰ 10 ਸਾਲ ਬਾਅਦ ਦਾਣਾ ਮੰਡੀ ਅਜੀਤਵਾਲ ਦੀਆਂ ਸੜਕਾਂ ਨੂੰ ਮਿਲੀ ਨਵੀਂ ਦਿੱਖ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਨਵੀਆ... ਅਗਲੀ ਖ਼ਬਰ ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ ਮੌਕੇ ਮਨੁੱਖੀ ਅਧਿਕਾਰ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।