27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਿਚਲੂ ਪਬਲਿਕ ਸਕੂਲ ਦੀ ਗੁਰਸਿਫਥ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਗੁਰੂ ਨਾਨਕ ਕਾਲਜ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਅੰਡਰ-17 ਵਰਗ ਦੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਕਿਚਲੂ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਫਥ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਮੀਟਰ ਜੈਵਲਿਨ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸੁਨੀਲ ਗਰਗ ਨੇ ਦੱਸਿਆ ਕਿ ਗੁਰਸਿਫਥ ਕੌਰ ਨੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਗੁਰੂ ਨਾਨਕ ਕਾਲਜ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਅੰਡਰ-17 ਵਰਗ ਦੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਕਿਚਲੂ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਫਥ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਮੀਟਰ ਜੈਵਲਿਨ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸੁਨੀਲ ਗਰਗ ਨੇ ਦੱਸਿਆ ਕਿ ਗੁਰਸਿਫਥ ਕੌਰ ਨੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਉਪਲਬਧੀ ਤੋਂ ਬਾਅਦ ਉਹ ਜ਼ਿਲ੍ਹਾ ਪੱਧਰ ‘ਤੇ ਖੇਡੇਗੀ। ਉਨ੍ਹਾਂ ਦੱਸਿਆ ਕਿ ਗੁਰਸਿਫਥ ਕੌਰ ਇਸ ਤੋਂ ਪਹਿਲਾਂ ਵੀ ਸਕੂਲ ਦਾ ਨਾਮ ਰੌਸ਼ਨ ਕਰ ਚੁੱਕੀ ਹੈ। ਉਸ ਨੇ ਲਾਅਨ ਟੈਨਿਸ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਵਲੋਂ ਸਟੇਟ ਪੱਧਰ ‘ਤੇ ਵੀ ਹਿੱਸਾ ਲਿਆ ਹੈ। ਸਕੂਲ ਦੇ ਚੇਅਰਮੈਨ ਸੁਨੀਲ ਗਰਗ, ਡੀਨ ਮਲਕੀਤ ਸਿੰਘ ਅਤੇ ਪ੍ਰਿੰਸੀਪਲ ਨੇ ਗੁਰਸਿਫਥ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗਣਪਤੀ ਬੱਪਾ ਮੋਰੀਆ- ਦੇ ਜੈਕਾਰਿਆਂ ਨਾਲ ਗੂੰਜੀ ਵਾਲਮੀਕਿ ਕਾਲੋਨੀ ਸ਼ਰਧਾ ਤੇ ਧੂਮਧਾਮ ਨਾਲ ਭਗਵਾਨ ਗਣਪਤੀ ਮਹਾਰਾਜ ਨੂੰ ਦਿ... ਅਗਲੀ ਖ਼ਬਰ ਆਪ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਵਿਧਾਇਕ ਲਾਡੀ ਢੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।