28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਜਪਾ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ’ਚ ਨਸ਼ਾ ਮੁਕਤ ਯਾਤਰਾ ਪੁੱਜਣ ’ਤੇ ਲੋਕਾਂ ਨੇ ਕੀਤਾ ਸਵਾਗਤ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ਤਹਿਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ. ਪੀ.

ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਦੇਸ਼ਾਂ ਤਹਿਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਵਿਚ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਆਮ ਲੋਕਾਂ ਲਈ ਰੱਖੇ ਸਮਾਗਮ ਨੇ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਅਜੇ ਟਾਮਟਾ ਰੋਡ ਟਰਾਂਸਪੋਰਟ ਸਟੇਟ ਮਨਿਸਟਰ ਭਾਰਤ ਸਰਕਾਰ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਰਾਜੇਸ਼ ਗੁਪਤਾ ਵਿਧਾਇਕ ਦਿੱਲੀ, ਬੀਬਾ ਜੈ ਇੰਦਰ ਕੌਰ ਪੰਜਾਬ ਪ੍ਰਧਾਨ ਮਹਿਲਾ ਮੋਰਚਾ, ਲਖਵਿੰਦਰ ਸਿੰਘ ਮੋਮੀ, ਪੰਜਾਬ ਪ੍ਰਧਾਨ ਕਿਸਾਨ ਮੋਰਚਾ, ਅਮਰਜੀਤ ਸਿੰਘ ਅਮਰੀ ਸੈਕਟਰੀ ਪੰਜਾਬ, ਰੰਜਮ ਕਾਮਰਾ ਕਨਵੀਨਰ ਨਸ਼ਾ ਮੁਕਤ ਯਾਤਰਾ, ਤਰਲੋਚਨ ਸਿੰਘ ਗਿੱਲ ਸਾਬਕਾ ਜ਼ਿਲ੍ਹਾ ਪ੍ਰਧਾਨ, ਵਿਨੇ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ, ਪਵਨ ਕੁਮਾਰ ਗੋਇਲ ਵਾਇਸ ਪ੍ਰਧਾਨ, ਸਰਪੰਚ ਮਨਿੰਦਰ ਕੌਰ ਸਲੀਣਾ ਜਨਰਲ ਸਕੱਤਰ ਮਹਿਲਾ ਮੋਰਚਾ ਤੋਂ ਇਲਾਵਾ ਹਲਕਾ ਨਿਹਾਲ ਸਿੰਘ ਵਾਲਾ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਰੱਖੇ ਗਏ ਸਮਾਗਮ ਦੌਰਾਨ ਭਾਜਪਾ ਨਸ਼ਾ ਮੁਕਤ ਯਾਤਰਾ ਬਾਰੇ ਜਾਣਕਾਰੀ ਦੇਣ ਲਈ ਇਸ ਦੇ ਮਕਸਦ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਵਲੋਂ ਲਏ ਗਏ ਸੰਕਲਪ ਬਾਰੇ ਲੋਕਾਂ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਮੁਖਤਿਆਰ ਸਿੰਘ ਸੰਧੂ ਨੇ ਦੱਸਿਆ ਕਿ ਆਪ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਵਿਚ ਫੈਲੇ ਨਸ਼ੇ ਦੇ ਨੈੱਟਵਰਕ ਅਤੇ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪ ਅੱਗੇ ਆਏ ਹਨ ਅਤੇ ਉਨ੍ਹਾਂ ਦੇ ਆਦੇਸ਼ਾਂ ਤੇ ਇਹ ਭਾਜਪਾ ਨਸ਼ਾ ਮੁਕਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਨਸ਼ਾ ਛੱਡਣ ਦੇ ਉਪਰਾਲੇ ਅਤੇ ਨਸ਼ਾ ਮੁਕਤ ਹੋਏ ਨੌਜਵਾਨਾਂ ਦਾ ਮੁੜ ਵਸੇਬਾ ਅਤੇ ਉਨ੍ਹਾਂ ਲਈ ਰੁਜ਼ਗਾਰ ਦਾ ਪ੍ਰਬੰਧ ਤੇ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਹੈ। ਇਸ ਮੌਕੇ ਸਰਕਲ ਪ੍ਰਧਾਨ ਰੌਂਤਾ ਤਰਨਜੀਤ ਸਿੰਘ, ਸਰਕਲ ਪ੍ਰਧਾਨ ਦੌਧਰ ਅੰਗਰੇਜ਼ ਸਿੰਘ, ਹੈਪੀ ਢੇਸੀ ਪ੍ਰਧਾਨ ਬੱਧਨੀ ਕਲਾਂ, ਅਮਰੀਕ ਸਿੰਘ ਪ੍ਰਧਾਨ ਅਜੀਤਵਾਲ, ਵਿਨੋਦ ਕੁਮਾਰ ਪ੍ਰਧਾਨ ਨਿਹਾਲ ਸਿੰਘ ਵਾਲਾ ਦਿਹਾਤੀ, ਸੁਖਵਿੰਦਰ ਸਿੰਘ ਪ੍ਰਧਾਨ ਨਿਹਾਲ ਸਿੰਘ ਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਕੋਟ ਈਸੇ ਖਾਂ ਵਿਖੇ 1 ਅਕਤੂਬਰ ਨੂੰ ਹਲਕਾ ਧਰਮਕੋਟ ਦੇ ਇਕੱਠ ’ਚ ਹੁੰਮ-ਹੁੰਮਾ ਕੇ ਪੁੱਜਣ ਲੋਕ-ਐਮ.ਪੀ. ਭਾਈ ਸਰਬਜੀਤ ਸਿੰਘ... ਅਗਲੀ ਖ਼ਬਰ ਗਿੱਦੜਬਾਹਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਲੱਗਿਆ ਗ੍ਰਹਿਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।