28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਰਕਾਰੀ ਸਕੂਲ ਡਰੋਲੀ ਭਾਈ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਵੱਖ-ਵੱਖ ਖੇਡਾਂ ’ਚ ਸਕੂਲ ਦੀ ਝੋਲੀ ਪਾਏ 15 ਮੈਡਲ-ਜੇਤੂ ਵਿਦਿਆਰਥੀ ਸਨਮਾਨਿਤ

ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਈ.

ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਈ.ਓ. (ਸ) ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਦੀ ਰਹਿਨੁਮਾਈ ਹੇਠ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਵਿਖੇ ਸਕੂਲ ਮੁਖੀ ਰਜਨੀ ਬਾਲਾ ਅਤੇ ਪ੍ਰੋਗਰਾਮ ਅਫ਼ਸਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ। ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਸੇਵਾ ਦੇ ਕਾਰਜਾਂ ਲਈ ਨੈਸ਼ਨਲ ਸਰਵਿਸ ਸਕੀਮ ਦਾ ਸੰਗਠਨ ਕੀਤਾ ਗਿਆ ਅਤੇ ਦੇਸ਼ ਵਿਚ ਪਹਿਲੀ ਵਾਰ 24 ਸਤੰਬਰ 1969 ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਣ ਲੱਗਿਆ ਜਿਸ ਦਾ ਮਕਸਦ ਐਨ.ਐਸ.ਐਸ. ਵਲੰਟੀਅਰਜ਼ ਨੂੰ ਐਨ.ਐਸ.ਐਸ. ਦੇ ਖ਼ੁਦ ਤੋਂ ਪਹਿਲਾਂ ਤੁਸੀਂ ਦੇ ਲੋਗੋ ਨੂੰ ਮੁੱਖ ਰੱਖਦੇ ਹੋਏ ਆਪਸੀ ਤਾਲਮੇਲ ਨਾਲ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਖ਼ਾਤਰ ਕੀਤੇ ਜਾਣ ਵਾਲੇ ਕੰਮਾਂ ਲਈ ਪ੍ਰੇਰਿਤ ਕਰਦਾ ਹੈ। ਕੌਮੀ ਸੇਵਾ ਯੋਜਨਾ ਦਿਵਸ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਐਨ.ਐਸ.ਐਸ. ਵਲੰਟੀਅਰਜ਼ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲ ਪੱਧਰੀ ਖੇਡਾਂ ਵਿਚ ਡਰੋਲੀ ਭਾਈ ਸਕੂਲ ਲਈ 15 ਮੈਡਲ ਝੋਲ਼ੀ ਪਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਰਜਨੀ ਬਾਲਾ ਵਲੋਂ ਡਾ. ਦੀਪਕ ਸ਼ਰਮਾ ਨੂੰ ਵਧਾਈ ਦਿੱਤੀ। ਇਸ ਮੌਕੇ ਮਨਪ੍ਰੀਤ ਕੌਰ, ਸੁਖਵਿੰਦਰ ਸਿੰਘ, ਸੋਨੂੰ ਸਿੰਗਲ, ਪਰਮਜੀਤ ਕੌਰ, ਅੰਜੂ ਬਾਲਾ, ਪਰਮਿੰਦਰ ਕੌਰ, ਪਲਵੀ, ਪਰਵਿੰਦਰ ਕੌਰ, ਮਮਤਾ ਕਟਾਰੀਆ, ਮਨਦੀਪ ਕੌਰ, ਕੁਲਜੀਤ ਕੌਰ, ਚਮਕੌਰ ਸਿੰਘ, ਜਗਸੀਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ 29-30 ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਧਰਨੇ ਦੇਵੇਗੀ-ਗਗੜਾ, ਖੁੰਗਰ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਪੰਜਾਬ ਸੂਬੇ ਦੇ ਹਿਤ ’ਚ-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਕਿਹਾ, ਪੰਜਾਬ ਸਰਕਾਰ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।