28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੈਕਰਡ ਹਾਰਟ ਕਾਨਵੈਂਟ ਸਕੂਲ, ਧੂਰਕੋਟ ਕਲਾਂ ਵਿਖੇ ‘ਫਨ ਐਂਡ ਫਲੋਰਿਕ ਐਕਟੀਵਿਟੀ’ ਦਾ ਆਯੋਜਨ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂਰਕੋਟ ਕਲਾਂ ਵਿਖੇ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ‘ਫਨ ਐਂਡ ਫਲੋਰਿਕ ਐਕਟੀਵਿਟੀ’ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖ਼ੁਸ਼ਨੁਮਾ, ਮਨੋਰੰਜਕ ਅਤੇ ਸਿੱਖਣ ਭਰਪੂਰ ਮਾਹੌਲ ਪ੍ਰਦਾਨ ਕਰਨਾ ਸੀ।

ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂਰਕੋਟ ਕਲਾਂ ਵਿਖੇ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ‘ਫਨ ਐਂਡ ਫਲੋਰਿਕ ਐਕਟੀਵਿਟੀ’ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖ਼ੁਸ਼ਨੁਮਾ, ਮਨੋਰੰਜਕ ਅਤੇ ਸਿੱਖਣ ਭਰਪੂਰ ਮਾਹੌਲ ਪ੍ਰਦਾਨ ਕਰਨਾ ਸੀ। ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਸਲਾਈਡਾਂ ਅਤੇ ਝੂਲਿਆਂ ਦਾ ਆਨੰਦ ਮਾਣਿਆਂ ਅਤੇ ਵਾਟਰ ਐਕਟੀਵਿਟੀ ਵਿਚ ਵੀ ਖੂਬ ਮਸਤੀ ਕੀਤੀ। ਪਾਣੀ ਨਾਲ ਜੁੜੀਆਂ ਗਤੀਵਿਧੀਆਂ ਨੇ ਬੱਚਿਆਂ ਦੇ ਉਤਸ਼ਾਹ ਨੂੰ ਹੋਰ ਵੀ ਵਧਾ ਦਿੱਤਾ। ਬੱਚਿਆਂ ਦੇ ਚਿਹਰਿਆਂ ‘ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗੋਇਲ ਨੇ ਕਿਹਾ ਕਿ ਨੰਨ੍ਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਦਿੱਲੀ ਆਗੂਆਂ ਦੇ ਹੱਥਾਂ ’ਚ ਖੇਡ ਰਹੀ ‘ਆਪ’ ਸਰਕਾਰ ਨੇ ਸੂਬੇ ਦੇ ਹਾਲਾਤ ਬਦਤਰ ਕੀਤੇ-ਕਾਂਗਰਸੀ ਆਗੂ ਅਗਲੀ ਖ਼ਬਰ ਸਾਬਕਾ ਸਰਪੰਚ ਹਾਕਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।