28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗਰੀਨ ਫ਼ੀਲਡ ਕਾਲੋਨੀ ਵਾਰਡ ਨੰਬਰ 32 ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ ਵੱਖ-ਵੱਖ ਪਾਰਟੀਆਂ ਦੇ ਵਰਕਰ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੇ ਵਾਰਡ ਨੰਬਰ 32 ਸਥਿਤ ਗ੍ਰੀਨਫੀਲਡ ਕਾਲੋਨੀ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਰਵਾਂ ਸਮਰਥਨ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਰਮਨਦੀਪ ਕੌਰ, ਵੀਰਪਾਲ ਕੌਰ, ਸ਼ਰਨਦੀਪ ਕੌਰ, ਕਮਲ, ਸਰਬਜੀਤ ਕੌਰ, ਸਾਜਨ ਨੰਤਰਪਾਲ ਸਿੰਘ ਸਮੇਤ ਸੈਂਕੜੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਸਾਰਿਆਂ ਨੇ ਸਾਬਕਾ ਕੌਂਸਲਰ ਬੂਟਾ ਸਿੰਘ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੇ ਵਾਰਡ ਨੰਬਰ 32 ਸਥਿਤ ਗ੍ਰੀਨਫੀਲਡ ਕਾਲੋਨੀ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਰਵਾਂ ਸਮਰਥਨ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਰਮਨਦੀਪ ਕੌਰ, ਵੀਰਪਾਲ ਕੌਰ, ਸ਼ਰਨਦੀਪ ਕੌਰ, ਕਮਲ, ਸਰਬਜੀਤ ਕੌਰ, ਸਾਜਨ ਨੰਤਰਪਾਲ ਸਿੰਘ ਸਮੇਤ ਸੈਂਕੜੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਸਾਰਿਆਂ ਨੇ ਸਾਬਕਾ ਕੌਂਸਲਰ ਬੂਟਾ ਸਿੰਘ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ਵਿਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਨਾਲ ਜੁੜਨਾ ਜਿੱਥੇ ਪਾਰਟੀ ਲਈ ਖ਼ੁਸ਼ੀ ਦੀ ਗੱਲ ਹੈ, ਉੱਥੇ ਹੀ ਇਸ ਨਾਲ ਜਨਤਾ ਪ੍ਰਤੀ ਜ਼ਿੰਮੇਵਾਰੀ ਵੀ ਹੋਰ ਵਧਦੀ ਹੈ। ਉਨ੍ਹਾਂ ਕਿਹਾ ਕਿ ਜਨ ਸੇਵਾ ਨੂੰ ਪਹਿਲ ਦਿੰਦਿਆਂ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਬਜਾਜ, ਕੌਂਸਲਰ ਅਵਤਾਰ ਸਿੰਘ, ਕੌਂਸਲਰ ਸੁਖਰਾਜ ਸਿੰਘ ਗੋਪੀ, ਯੂਥ ਆਗੂ ਵਿੱਕੀ ਦੌਧਰੀਆ, ਕੌਂਸਲਰ ਪ੍ਰਿੰਸਪਾਲ ਅਰੋੜਾ ਅਤੇ ਬਲਾਕ ਪ੍ਰਧਾਨ ਮਹਿਲਾ ਵਿੰਗ ਗੁਰਪ੍ਰੀਤ ਕੌਰ ਸਮੇਤ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸਜੇ ਭਾਰੀ ਦੀਵਾਨ ਅਗਲੀ ਖ਼ਬਰ ਅਗਰਵਾਲ ਸਮਾਜ ਦੇ ਉੱਚ ਪੱਧਰੀ ਵਫ਼ਦ ਵਲੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।