28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸਜੇ ਭਾਰੀ ਦੀਵਾਨ

ਬਾਘਾ ਪੁਰਾਣਾ, 27 ਸਤੰਬਰ (ਟਿੰਕੂ ਕਾਠਪਾਲ)-ਮਾਲਵੇ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਤਪ ਅਸਥਾਨ ਸੰਤ ਬਾਬਾ ਨਛੱਤਰ ਸਿੰਘ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ| ਇਸ ਮੌਕੇ ਭਾਈ ਸੋਹਣ ਸਿੰਘ, ਭਾਈ ਕੰਵਲਜੀਤ ਸਿੰਘ ਆਲਮਵਾਲਾ, ਭਾਈ ਜਸਪਾਲ ਸਿੰਘ ਲੱਲਿਆਂ ਵਾਲੇ, ਵੀਰਭਾਨ ਮਾਲਵਾ ਦਾ ਕਵੀਸ਼ਰੀ ਜਥਾ, ਬਾਬਾ ਸੁਖਦੇਵ ਸਿੰਘ ਡਮੇਲੀ ਵਾਲੇ, ਭਾਈ ਇਕਬਾਲ ਸਿੰਘ ਲੰਗੇਆਣਾ ਵਾਲੇ ਅਤੇ ਕਥਾ ਵਾਚਕ ਹਰਜਿੰਦਰ ਸਿੰਘ ਮੱਦੋਕੇ ਨੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਅਜੀਤ ਡੈਸਕ 28-09-2026
ਬਾਘਾ ਪੁਰਾਣਾ, 27 ਸਤੰਬਰ (ਟਿੰਕੂ ਕਾਠਪਾਲ)-ਮਾਲਵੇ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਤਪ ਅਸਥਾਨ ਸੰਤ ਬਾਬਾ ਨਛੱਤਰ ਸਿੰਘ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ| ਇਸ ਮੌਕੇ ਭਾਈ ਸੋਹਣ ਸਿੰਘ, ਭਾਈ ਕੰਵਲਜੀਤ ਸਿੰਘ ਆਲਮਵਾਲਾ, ਭਾਈ ਜਸਪਾਲ ਸਿੰਘ ਲੱਲਿਆਂ ਵਾਲੇ, ਵੀਰਭਾਨ ਮਾਲਵਾ ਦਾ ਕਵੀਸ਼ਰੀ ਜਥਾ, ਬਾਬਾ ਸੁਖਦੇਵ ਸਿੰਘ ਡਮੇਲੀ ਵਾਲੇ, ਭਾਈ ਇਕਬਾਲ ਸਿੰਘ ਲੰਗੇਆਣਾ ਵਾਲੇ ਅਤੇ ਕਥਾ ਵਾਚਕ ਹਰਜਿੰਦਰ ਸਿੰਘ ਮੱਦੋਕੇ ਨੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਸਬੰਧੀ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮਨੁੱਖ ਨੂੰ ਹੰਕਾਰ, ਲੋਭ, ਲਾਲਚ, ਈਰਖਾ ਅਤੇ ਵੈਰ-ਵਿਰੋਧ ਤਿਆਗ ਕੇ ਆਪਣੇ ਅੰਦਰ ਪਿਆਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਸਾਨੂੰ ਅਜਿਹਾ ਜੀਵਨ ਜਿਊਣਾ ਚਾਹੀਦਾ ਹੈ ਜਿਸ ਨਾਲ ਸਮਾਜ ਵਿਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀ ਖੁਸ਼ਬੂ ਫੈਲੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੇ ਪਕੌੜਿਆਂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਭਾਈ ਹਰਮੇਲ ਸਿੰਘ, ਸੁੱਖਾ ਸਿੰਘ ਰੌਲੀ, ਕੁਲਵੀਰ ਸਿੰਘ ਕੋਠੇ ਪੱਤੀ ਮੁਹੱਬਤ, ਧਰਮ ਸਿੰਘ ਕਾਲੇਕੇ, ਬਿੱਲੂ ਸਿੰਘ, ਗੁਰਜੰਟ ਸਿੰਘ ਚੰਦ ਪੁਰਾਣਾ, ਚਮਕੌਰ ਸਿੰਘ ਚੰਦ ਪੁਰਾਣਾ, ਹੈੱਡ ਗ੍ਰੰਥੀ ਸੁੱਚਾ ਸਿੰਘ, ਭਾਈ ਸੁੱਖਾ ਸਿੰਘ ਮੋਗਾ, ਜਸਕਰਨ ਸਿੰਘ ਬੀੜ ਚੜਿੱਕ, ਦਰਸ਼ਨ ਸਿੰਘ ਡਰੋਲੀ ਭਾਈ, ਨੀਲਾ ਚੰਦ ਪੁਰਾਣਾ, ਡਾ. ਅਵਤਾਰ ਸਿੰਘ, ਰਣਵੀਰ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਠੱਠੀ ਭਾਈ ਤੋਂ ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਗਰੀਨ ਫ਼ੀਲਡ ਕਾਲੋਨੀ ਵਾਰਡ ਨੰਬਰ 32 ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ ਵੱਖ-ਵੱਖ ਪਾਰਟੀਆਂ ਦੇ ਵਰਕਰ ਹੋਏ ਆਮ ਆਦਮੀ ਪਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।