29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਰੀ ਦੇ ਮਾਮਲੇ ’ਚ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ. ਐਸ.

ਅਜੀਤ ਡੈਸਕ 29-09-2026
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੀਆਂ ਹਦਾਇਤਾਂ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਢੀਂਡਸਾ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਚੋਰੀ ਦੇ ਮਾਮਲੇ ’ਚ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਚਮਕੌਰ ਸਿੰਘ ਵਾਸੀ ਬਿਲਾਸਪੁਰ ਜਿਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਕੇਬਲ ਤਾਰਾਂ ਚੋਰੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ ਅਤੇ ਉਕਤ ਵਿਅਕਤੀ ਅਦਾਲਤ ਨਿਹਾਲ ਸਿੰਘ ਵਾਲਾ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ ਨੂੰ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਸਹਾਇਕ ਥਾਣੇਦਾਰ ਇਕਬਾਲ ਸਿੰਘ, ਮੁੱਖ ਮੁਨਸ਼ੀ ਚਮਕੌਰ ਸਿੰਘ ਅਤੇ ਹੌਲਦਾਰ ਰਾਜਾ ਸਿੰਘ ਵਲੋਂ ਕਾਬੂ ਕੀਤਾ ਗਿਆ ਹੈ| ਜਿਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਰੰਭੀ ਜਾਵੇਗੀ|
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬੀਬਾ ਗੁਰਮੀਤ ਕੌਰ ਗੀਤਾ ਦਾ ਪਹਿਲੀ ਅਕਤੂਬਰ ਨੂੰ ਹੋਵੇਗਾ ਗੀਤ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।