29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡਾ. ਮਾਣਕ ਮੈਮੋਰੀਅਲ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਧਰਮਕੋਟ, 28 ਸਤੰਬਰ (ਪਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਦੇਸ਼ ਭਗਤੀ ਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨਾਲ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 29-09-2026
ਧਰਮਕੋਟ, 28 ਸਤੰਬਰ (ਪਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਦੇਸ਼ ਭਗਤੀ ਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨਾਲ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਚੇਅਰਮੈਨ ਡਾ. ਮਾਨਵੀ ਅਗਰਵਾਲ, ਜਨਰਲ ਸਕੱਤਰ ਇੰਜ. ਸੁਰੇਸ਼ ਬਾਂਸਲ ਤੇ ਡਾਇਰੈਕਟਰ ਲਵ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਾਲਜ ਕੋਆਰਡੀਨੇਟਰ ਆਸ਼ਾ ਵਿਨਾਇਕ ਵਲੋਂ ਸਮਾਗਮ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਕ੍ਰਾਂਤੀਕਾਰੀ ਵਿਚਾਰਾਂ ਤੇ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਜਨਰਲ ਸਕੱਤਰ ਸੁਰੇਸ਼ ਬਾਂਸਲ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਹਿੰਮਤ, ਤਿਆਗ, ਦੇਸ਼ ਭਗਤੀ ਅਤੇ ਸਮਾਜਿਕ ਚੇਤਨਾ ਦਾ ਪ੍ਰਤੀਕ ਹੈ। ਡਾਇਰੈਕਟਰ ਲਵ ਗੋਇਲ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਚੇਅਰਮੈਨ ਡਾ. ਮਾਨਵੀ ਅਗਰਵਾਲ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਜੀਵਨ ਤੇ ਬਲੀਦਾਨ ਤੋਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਮਿਲਦੀ ਹੈ।
ਪਿਛਲੀ ਖ਼ਬਰ ਪਿੰਡ ਨੰਗਲ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਮਨਾਇਆ ਭਗਤ ਸਿੰਘ ਦਾ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।