30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੰਤ ਵਿਸਾਖਾ ਸਿੰਘ ਸਕੂਲ ਦੇ ਗੁਰਯੋਧ ਸਿੰਘ ਨੇ ਪਾਵਰ ਲਿਫਟਿੰਗ ਵਿਚ ਜਿੱਤਿਆ ਸੋਨੇ ਦਾ ਤਗਮਾ

ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀ ਗੁਰਯੋਧ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਨੇ ‘ਵਤਨ ਪੰਜਾਬ ਦੀਆਂ ਖੇਡਾਂ’ ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਾਵਰ ਲਿਫਟਿੰਗ ਦੇ 83 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ, ਪ੍ਰਿੰਸੀਪਲ ਕਮਲਜੀਤ ਕੌਰ ਸੈਣੀ, ਮੈਨੇਜਰ ਜਰਨੈਲ ਸਿੰਘ ਸੈਣੀ ਅਤੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ ਨੇ ਗੁਰਯੋਧ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 30-09-2026
ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀ ਗੁਰਯੋਧ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਨੇ ‘ਵਤਨ ਪੰਜਾਬ ਦੀਆਂ ਖੇਡਾਂ’ ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਾਵਰ ਲਿਫਟਿੰਗ ਦੇ 83 ਕਿੱਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ, ਪ੍ਰਿੰਸੀਪਲ ਕਮਲਜੀਤ ਕੌਰ ਸੈਣੀ, ਮੈਨੇਜਰ ਜਰਨੈਲ ਸਿੰਘ ਸੈਣੀ ਅਤੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ ਨੇ ਗੁਰਯੋਧ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਗੁਰਯੋਧ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਰਣਜੀਤ ਕੌਰ, ਰਾਜਵੀਰ ਕੌਰ, ਰਾਜਪ੍ਰੀਤ ਕੌਰ, ਬਲਰਾਜ ਕੌਰ, ਗੁਰਬੀਰ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਸਵਿਤਾ ਸ਼ਰਮਾ, ਕਮਲਜੀਤ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਪਰਵਿੰਦਰ ਕੌਰ ਜਸਵਿੰਦਰ ਕੌਰ, ਮਾ. ਜਗਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਵਾਲੇ ‘ਰਾਹ-ਵੀਰਾਂ’ ਨੂੰ ਮਿਲੇਗੀ 25,000 ਦੀ ਪ੍ਰੋਤਸਾਹਨ ਰਾਸ਼ੀ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।