ਜਥੇਦਾਰ ਮਾਹਲਾ ਨੂੰ ਜਿਤਾਉਣ ਲਈ ਹਲਕੇ ਦਾ ਅਕਾਲੀ ਦਲ ਪੂਰੀ ਤਰ੍ਹਾਂ ਇਕਜੁੱਟ-ਗੁਰਜੀਤ ਸਿੰਘ ਕੋਟਲਾ
ਸਮਾਧ ਭਾਈ, 29 ਸਤੰਬਰ (ਜਗਰੂਪ ਸਿੰਘ ਸਰੋਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਹੱਕ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਹਲਕੇ ਦੇ ਸਮੂਹ ਅਕਾਲੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਇਹ ਪ੍ਰਗਟਾਵਾ ਸਰਕਲ ਸਮਾਧ ਭਾਈ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੇ ਕੀਤਾ।
ਅਜੀਤ ਡੈਸਕ
30-09-2026