02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਲੂਮਿੰਗ ਬਡਜ਼ ਸਕੂਲ ’ਚ ਅੰਤਰਰਾਸ਼ਟਰੀ ਸੰਗੀਤ ਦਿਵਸ ਮਨਾਇਆ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸੰਗੀਤ ਦੀ ਮਹੱਤਤਾ, ਇਸ ਦੀਆਂ ਵੱਖ-ਵੱਖ ਵਿਧਾਵਾਂ ਤੇ ਮਨੁੱਖੀ ਜੀਵਨ ‘ਤੇ ਇਸ ਦੇ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਅੰਤਰਰਾਸ਼ਟਰੀ ਸੰਗੀਤ ਦਿਵਸ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ।

ਬਲੂਮਿੰਗ ਬਡਜ਼ ਸਕੂਲ ‘ਚ ਅੰਤਰਰਾਸ਼ਟਰੀ ਸੰਗੀਤ ਦਿਵਸ ਮਨਾਉਣ ਸਮੇਂ ਦੀਆਂ ਵੱਖ-ਵੱਖ ਤਸਵੀਰਾਂ। ਅਜੀਤ ਤਸਵੀਰ 02-10-2026
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸੰਗੀਤ ਦੀ ਮਹੱਤਤਾ, ਇਸ ਦੀਆਂ ਵੱਖ-ਵੱਖ ਵਿਧਾਵਾਂ ਤੇ ਮਨੁੱਖੀ ਜੀਵਨ ‘ਤੇ ਇਸ ਦੇ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਅੰਤਰਰਾਸ਼ਟਰੀ ਸੰਗੀਤ ਦਿਵਸ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਗੀਤ ਨਾਲ ਸਬੰਧਿਤ ਸੁੰਦਰ ਚਾਰਟ ਤਿਆਰ ਕੀਤੇ ਗਏ ਤੇ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਭਰਪੂਰ ਲੇਖ ਵੀ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਦੱਸਿਆ ਕਿ ਸੰਗੀਤ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹੈ। ਇਹ ਭਾਸ਼ਾ ਤੇ ਸਰਹੱਦਾਂ ਤੋਂ ਪਰੇ ਜਾ ਕੇ ਲੋਕਾਂ ਨੂੰ ਆਪਸ ਵਿਚ ਜੋੜਦਾ ਹੈ ਅਤੇ ਖ਼ੁਸ਼ੀ, ਸ਼ਾਂਤੀ, ਭਾਵਨਾਵਾਂ ਅਤੇ ਰਚਨਾਤਮਿਕਤਾ ਦਾ ਪ੍ਰਗਟਾਵਾ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਅੰਤਰਰਾਸ਼ਟਰੀ ਸੰਗੀਤ ਦਿਵਸ ਸੰਗੀਤ ਦੀ ਵਿਸ਼ਵ ਪੱਧਰੀ ਮਹੱਤਤਾ ਨੂੰ ਉਜਾਗਰ ਕਰਨ ਅਤੇ ਹਰ ਉਮਰ ਦੇ ਲੋਕਾਂ ਨੂੰ ਸੰਗੀਤ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਇਕ ਵਿਸ਼ੇਸ਼ ਮੌਕਾ ਹੈ। ਇਸ ਮੌਕੇ ਸਕੂਲ ਦੀ ਕੋਇਰ ਟੀਮ ਵਲੋਂ ਸਟੇਜ ‘ਤੇ ਸ਼ਾਨਦਾਰ ਇੰਸਟਰੂਮੈਂਟਲ ਪਰਫਾਰਮੈਂਸ ਪੇਸ਼ ਕੀਤੀ ਗਈ। ਵਿਦਿਆਰਥੀਆਂ ਨੇ ਵੱਖ-ਵੱਖ ਸਾਜ਼ਾਂ ਦੀ ਸੁਰੀਲੀ ਪੇਸ਼ਕਾਰੀ ਰਾਹੀਂ ਸੰਗੀਤ ਦੀ ਤਾਕਤ ਤੇ ਇਸ ਦੀ ਵਿਭਿੰਨਤਾ ਨੂੰ ਦਰਸਾਇਆ। ਇਸ ਦੌਰਾਨ ਗਟਾਰ, ਤਬਲਾ, ਕੀਬੋਰਡ , ਹਾਰਮੋਨੀਅਮ, ਜਲ ਤਰੰਗ, ਢੋਲਕੀ, ਡਰੰਮ ਸੈੱਟ, ਕੋਂਗੋ ਆਦਿ ਸਾਜ਼ਾਂ ਦੀਆਂ ਮਨਮੋਹਕ ਧੁਨਾਂ ਨੇ ਮਾਹੌਲ ਨੂੰ ਸੰਗੀਤਮਈ ਬਣਾ ਦਿੱਤਾ। ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਇਹ ਸੰਦੇਸ਼ ਦਿੱਤਾ ਕਿ ਸੰਗੀਤ ਕੇਵਲ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਕਾਗਰਤਾ, ਰਚਨਾਤਮਿਕਤਾ, ਟੀਮ ਵਰਕ ਤੇ ਆਤਮ-ਵਿਸ਼ਵਾਸ ਵਰਗੇ ਗੁਣਾਂ ਦਾ ਵਿਕਾਸ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਲੋਂ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸਿੱਖਿਆ ਦਾ ਮਕਸਦ ਕੇਵਲ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਤੇ ਪ੍ਰਤਿਭਾਵਾਂ ਅਨੁਸਾਰ ਅੱਗੇ ਵਧਣ ਲਈ ਉਚਿੱਤ ਮੌਕੇ ਪ੍ਰਦਾਨ ਕਰਨਾ ਵੀ ਹੈ।
ਪਿਛਲੀ ਖ਼ਬਰ ਸੀਨੀਅਰ ਸਿਟੀ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦਾ ਪ੍ਰੋਗਰਾਮ ਆਪਣੀ ਅਮਿਟ ਯਾਦ ਛੱਡਦਾ ਸਮਾਪਤ ਅਗਲੀ ਖ਼ਬਰ ਰੋਲ ਆਬਜ਼ਰਵਰ ਰਿਤੂ ਅਗਰਵਾਲ ਵਲੋਂ ਮੋਗਾ ਦਾ ਦੌਰਾ ਐਸ . ਆਈ . ਆਰ . ਪ੍ਰਕਿਰਿਆ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।