ਕੌਮੀ ਸਵੈ - ਇੱਛਕ ਖੂਨਦਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਨਿਹਾਲ ਸਿੰਘ ਵਾਲਾ, 1 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ, ਲੋਪੋ ’ਚ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੌਮੀ ਸੇਵਾ ਯੋਜਨਾ ਇਕਾਈ ਕੌਮੀ ਸਵੈਇੱਛਕ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਸਵੈਇੱਛਕ ਖੂਨਦਾਨ ਦੀ ਮਹੱਤਤਾ, ਖੂਨਦਾਨ ਰਾਹੀਂ ਜ਼ਿੰਦਗੀਆਂ ਬਚਾਉਣ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਨਿਹਾਲ ਸਿੰਘ ਵਾਲਾ, 1 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ, ਲੋਪੋ ’ਚ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੌਮੀ ਸੇਵਾ ਯੋਜਨਾ ਇਕਾਈ ਕੌਮੀ ਸਵੈਇੱਛਕ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਸਵੈਇੱਛਕ ਖੂਨਦਾਨ ਦੀ ਮਹੱਤਤਾ, ਖੂਨਦਾਨ ਰਾਹੀਂ ਜ਼ਿੰਦਗੀਆਂ ਬਚਾਉਣ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਇਕ ਅੰਤਰਕਿਰਿਆਤਮਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਵਿਦਿਆਰਥਣਾਂ ਦੀ ਭਾਗੀਦਾਰੀ ਵਧਾਉਣ ਲਈ ‘ਸਹੀ ਜਾਂ ਗਲਤ’ ਗਤੀਵਿਧੀ ਤੇ ਖੂਨਦਾਨ ਸਬੰਧੀ ਪ੍ਰਸ਼ਨੋਤਰੀ ਕਰਵਾਈ ਗਈ। ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਨਾਲ ਸਬੰਧਿਤ ਵੱਖ-ਵੱਖ ਤੱਥਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਕਾਰਜ ਹੈ। ਕੌਮੀ ਸੇਵਾ ਯੋਜਨਾ ਅਫਸਰ ਸਹਾਇਕ ਪ੍ਰੋ: ਮਨਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।