02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਮੌਕੇ ਭਾਸ਼ਨ ਤੇ ਰੰਗੋਲੀ ਮੁਕਾਬਲੇ ਕਰਵਾਏ

ਮੋਗਾ, 1 ਅਕਤੂਬਰ (ਜਸਪਾਲ ਸਿੰਘ ਬੱਬੀ)-ਅਮਰ ਸ਼ਹੀਦ ਭਗਤ ਸਿੰਘ ਆਈ. ਟੀ.

ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਮੋਗਾ ਵਿਖੇ ਰੰਗੋਲੀ ਬਣਾਉਂਦੀਆਂ ਵਿਦਿਆਰਥਣਾਂ| ਤਸਵੀਰ: ਜਸਪਾਲ ਸਿੰਘ ਬੱਬੀ 02-10-2026
ਮੋਗਾ, 1 ਅਕਤੂਬਰ (ਜਸਪਾਲ ਸਿੰਘ ਬੱਬੀ)-ਅਮਰ ਸ਼ਹੀਦ ਭਗਤ ਸਿੰਘ ਆਈ. ਟੀ. ਆਈ. ਮੋਗਾ ਵਿਖੇ ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਲਈ ਭਾਸ਼ਣ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ| ਸੰਸਥਾ ਵਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ| ਸੰਸਥਾ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਹਾਰਨ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ| ਇਸ ਮੌਕੇ ਇੰਸਟਰਕਟਰ ਗੁਰਪ੍ਰੀਤ ਸਿੰਘ, ਹਰਕੇਸ਼ ਕੁਮਾਰ, ਕਮਲਜੀਤ ਸਿੰਘ, ਸੁਖਪ੍ਰੀਤ ਕੌਰ ਅਤੇ ਦਲਜੀਤ ਕੌਰ ਹਾਜ਼ਰ ਸਨ|
ਪਿਛਲੀ ਖ਼ਬਰ ਜਲੰਧਰ ਰੈਲੀ ‘ਆਪ’ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ- ਡਾ. ਹਰਜੋਤ ਕਮਲ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਉੱਘੇ ਉਦਯੋਗਪਤੀ ਰਜਿੰਦਰ ਕੁਮਾਰ ਬੰਸੀ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।