02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐਸ. ਐਫ. ਸੀ. ਸਕੂਲ ਵਿਚ ‘ਗਾਂਧੀ ਜੈਅੰਤੀ’ ਮਨਾਈ

ਧਰਮਕੋਟ, 1 ਅਕਤੂਬਰ (ਪਰਮਜੀਤ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਐਸ. ਐਫ.

ਅਜੀਤ ਡੈਸਕ 02-10-2026
ਧਰਮਕੋਟ, 1 ਅਕਤੂਬਰ (ਪਰਮਜੀਤ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿਚ ‘ਗਾਂਧੀ ਜੈਅੰਤੀ’ ਉਤਸ਼ਾਹ ਨਾਲ ਮਨਾਈ ਗਈ| ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਆਜ਼ਾਦੀ ਦੇ ਸੰਘਰਸ਼ ਦੌਰਾਨ ਉਨ੍ਹਾਂ ਵਲੋਂ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਗਾਂਧੀ ਦੇ ਜੀਵਨ ਨਾਲ ਸਬੰਧਿਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਦੇ ਨਾਲ ਹੀ ਸਕੂਲ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ ਅਗਵਾਈ ਵਿਚ ਕੱਢੀ ਗਈ। ਰੈਲੀ ਵਿਚ ਪ੍ਰਿੰਸੀਪਲ ਮਨੀਸ਼ਾ ਕੌਸ਼ਕ, ਅਧਿਆਪਕਾਂ, ਸਫਾਈ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਸੀ.ਈ.ਓ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪ੍ਰਸਿੱਧ ਵਿਅੰਗਕਾਰ ਲੇਖਕ ਕੇ . ਐਲ . ਗਰਗ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।