03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਟੀ.ਐਲ.ਐਫ. ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਮਹਾਤਮਾ ਗਾਂਧੀ ਜੈਅੰਤੀ ਮੌਕੇ ਦਾਂਡੀ ਮਾਰਚ ਦਾ ਮੰਚਨ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੌਚਕ ਅਤੇ ਸਾਰਥਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈ ਕੇ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸੱਚ ਅਤੇ ਆਜ਼ਾਦੀ ਲਈ ਗਾਂਧੀ ਜੀ ਦੇ ਸੰਘਰਸ਼ ਦੇ ਪ੍ਰਤੀਕ ਪ੍ਰਸਿੱਧ ਦਾਂਡੀ ਮਾਰਚ ਦਾ ਮੰਚਨ ਕਰਕੇ ਇਤਿਹਾਸ ਨੂੰ ਜੀਵਤ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਇਸ ਸਮਾਰੋਹ ਨੇ ਨਾ ਸਿਰਫ਼ ਬੱਚਿਆਂ ਨੂੰ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮੁੱਲਾਂ ਬਾਰੇ ਜਾਣਨ ਵਿਚ ਮਦਦ ਕੀਤੀ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਇਮਾਨਦਾਰੀ, ਸਾਦਗੀ ਅਤੇ ਅਹਿੰਸਾ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਬੱਚਿਆਂ ਨੂੰ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਅਹਿੰਸਾ ਦੇ ਮਾਰਗ ‘ਤੇ ਚੱਲਦਿਆਂ ਦੇਸ਼ ਦੀ ਆਜ਼ਾਦੀ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ । ਉਨ੍ਹਾਂ ਨੇ ਬੱਚਿਆਂ ਨੂੰ ਹਮੇਸ਼ਾ ਸੱਚ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਗਾਂਧੀ ਜੈਅੰਤੀ ਦੀ ਵਧਾਈ ਦਿੱਤੀ ਅਤੇ ਗਾਂਧੀ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਆਪਣੇ ਅਸਾਧਾਰਨ ਕਾਰਜਾਂ ਅਤੇ ਅਹਿੰਸਾਵਾਦੀ ਵਿਚਾਰਾਂ ਰਾਹੀਂ ਪੂਰੇ ਵਿਸ਼ਵ ਦੀ ਸੋਚ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਾਂਧੀ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਲਡ ਮੈਡਲ ਜਿੱਤ ਏਕਮਦੀਪ ਕੌਰ ਨੇ ਫਤਿਹਗੜ੍ਹ ਪੰਜਤੂਰ ਦਾ ਨਾਂਅ ਕੀਤਾ ਰੌਸ਼ਨ-ਭਾਈ ਸਰਵਣ ਸਿੰਘ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਪਾਲਮਪੁਰ ਅਤੇ ਮੈਕਲੋਡਗੰਜ ਦੇ ਵਿੱਦਿਅਕ ਦੌਰੇ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।