ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸੰਗਰੂਰ ਰੈਲੀ ’ਚ ਭਰਵੀਂ ਸ਼ਮੂਲੀਅਤ ਕਰੇਗਾ
ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਲਾਗੂ ਨਾ ਕਰਕੇ ਮੁਲਾਜ਼ਮਾਂ ਨਾਲ਼ ਕੀਤਾ ਧੋਖਾ ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ ਆਗੂਆਂ ਵਲੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਪੈਨਸ਼ਨਰ ਮੰਗਾਂ ਨਾ ਹੱਲ ਕਰਨ ਦੇ ਰੋਸ ਵਜੋਂ ਇਕ ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਕੌਮੀ (ਬਾਕੀ ਸਫ਼ਾ 12 ’ਤੇ)
ਅਜੀਤ ਡੈਸਕ
04-10-2026