ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਛਿਮਾਹੀ ਪ੍ਰੀਖਿਆ ਦਾ ਨਤੀਜਾ ਐਲਾਨਿਆ
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦੌਰਾਨ ਸਕੂਲ ਵਿਚ ਛਿਮਾਹੀ ਪ੍ਰੀਖਿਆ ਦਾ ਨਤੀਜਾ ਮਾਪਿਆਂ ਨੂੰ ਦਿਖਾਇਆ ਗਿਆ ਅਤੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦੀਆਂ ਵੱਖ ਵੱਖ ਤਸਵੀਰਾਂ।
04-10-2026