2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਕੀਤੀ ਪਿੰਡ ਸਾਫ਼ੂਵਾਲਾ ਵਿਖੇ ਵਰਕਰਾਂ ਨਾਲ ਮੀਟਿੰਗ
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਚਾਹਵਾਨਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਇਸ ਕਦਰ ਤੇਜ ਕੀਤੀਆਂ ਹੋਈਆਂ ਹਨ ਕਿ ਉਹ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰਕੇ ਵਰਕਰਾਂ ਤੇ ਆਗੂਆਂ ਨਾਲ ਰਾਬਤਾ ਕਾਇਮ ਰੱਖ ਰਹੇ ਹਨ । ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਪਿੰਡ ਸਾਫ਼ੂਵਾਲਾ ਵਿਖੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਨੋਨਾ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ।
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਚਾਹਵਾਨਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਇਸ ਕਦਰ ਤੇਜ ਕੀਤੀਆਂ ਹੋਈਆਂ ਹਨ ਕਿ ਉਹ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰਕੇ ਵਰਕਰਾਂ ਤੇ ਆਗੂਆਂ ਨਾਲ ਰਾਬਤਾ ਕਾਇਮ ਰੱਖ ਰਹੇ ਹਨ । ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਪਿੰਡ ਸਾਫ਼ੂਵਾਲਾ ਵਿਖੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਨੋਨਾ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ। ਇਸ ਮੌਕੇ ਵਿਨੋਦ ਬਾਂਸਲ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਅਤੇ ਸਰਕਾਰ ਬਣਾਉਣ ਦੇ ਸਮਰੱਥ ਹੈ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਹੁੰਦਿਆਂ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਹੁਣ ਲੋਕ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਨੂੰ ਹੀ ਆਪਣਾ ਬਦਲ ਸਮਝਣ ਲੱਗੇ ਹਨ । ਉਨ੍ਹਾਂ ਨੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਲੈਣ। ਪਿੰਡ ਵਾਸੀਆਂ ਤੇ ਵਰਕਰਾਂ ਨੇ ਕਿਹਾ ਕਿ ਵਿਨੋਦ ਬਾਂਸਲ ਉਨ੍ਹਾਂ ਦੇ ਮਹਿਬੂਬ ਆਗੂ ਹਨ ਤੇ ਉਹ ਡਟ ਕੇ ਉਨ੍ਹਾਂ ਦਾ ਸਾਥ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਮੈਂਬਰ, ਰਾਜੂ ਮੈਂਬਰ, ਗੋਪੀ ਨਾਗਰਾ, ਭੋਲੇ ਸ਼ਾਹ, ਹਰਨੇਕ ਸਿੰਘ, ਭੋਲਾ ਬਰਾੜ, ਸਹਿਜਾ ਹੇਅਰ, ਮੱਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਰਪੰਚ ਹਰਜੀਤ ਸਿੰਘ, ਅਮਰ ਸਿੰਘ, ਮਨਜੀਤ ਸਿੰਘ, ਰੇਸ਼ਮ ਸਿੰਘ, ਹਿੰਦਾ ਬਰਾੜ ਸੱਦੇ ਵਾਲਾ ਹਾਜ਼ਰ ਸਨ।