04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਰੀਅਰ ਜੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਆਈਲਟਸ ’ਚੋਂ 7.0 ਬੈਂਡ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4. 9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ।

ਅਜੀਤ ਡੈਸਕ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ। ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡੀਊਲ ਨੂੰ ਨਵੀਆਂ ਟਿਪਸ ਅਤੇ ਟਰਿਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੇ ਆਫਲਾਈਨ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ‘ਚੋ 7.0, ਲਿਸਨਿੰਗ ‘ਚੋ 7.5, ਸਪੀਕਿੰਗ ‘ਚੋਂ 6.0, ਰਾਈਟਿੰਗ ‘ਚੋਂ 6.5 ਅਤੇ ਓਵਰਆਲ 7.0 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ. ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੇਹਰਬਾਨ ਸਿੰਘ ਬਿੱਟੂ ਬੇਦਾਗ਼ ਸੇਵਾਵਾਂ ਦੇ ਕੇ ਹੋਏ ਸੇਵਾ ਮੁਕਤ ਵਿਭਾਗ ਨੇ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ ਨਰਸਿੰਗ ਦਾ ਪਹਿਲੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।