05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰ ਪੂਰੀ ਮਿਹਨਤ ਨਾਲ ਜੁਟ ਜਾਣ -ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਕੋਰੇਵਾਲਾ ਦੀ ਪ੍ਰਧਾਨਗੀ ਹੇਠ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਬੂਥ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਲਪਾਈਨ ਗਰਲਜ਼ ਕਾਲਜ ਜੀ. ਟੀ. ਬੀ. ਗੜ੍ਹ ਦੀਆਂ ਬੀ.ਕਾਮ ਚੌਥੇ ਸਮੈਸਟਰ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾ| 05-10-2026
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਕੋਰੇਵਾਲਾ ਦੀ ਪ੍ਰਧਾਨਗੀ ਹੇਠ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਬੂਥ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਇਸ ਦੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਕਰਕੇ ਹੈ। ਉਨ੍ਹਾਂ ਕਿਹਾ ਕਿ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਦੇ ਵਿਚਕਾਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤ ਦੇ ਕੰਮਾਂ ਦੀ ਜਾਣਕਾਰੀ ਵੀ ਆਮ ਲੋਕਾਂ ਤੱਕ ਪਹੁੰਚਾਉਣੀ ਚਾਹੀਦੀ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਬੂਥ ਪੱਧਰ ‘ਤੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਪਾਰਟੀ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪੂਰੇ ਜੋਸ਼ ਅਤੇ ਸਮਰਪਣ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਲੋਕ-ਹਿਤ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰੇਕ ਬੂਥ ਇੰਚਾਰਜ ਨੂੰ ਆਪਣੀ ਜ਼ਿੰਮੇਵਾਰੀ ਸਰਗਰਮੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਕੋਰੇਵਾਲਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਸਾਥੀਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਕਵਿਤਾਵਾਂ ਭੇਜਣ ਵਾਲੇ ਵਿਦਿਆਰਥੀਆਂ ਦੇ ਮਾਪੇ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।