05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ, 13 ਡਰੱਗ ਹੌਟ ਸਪੌਟ ’ਤੇ ਕੀਤੀ ਚੈਕਿੰਗ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਜ਼ਿਲ੍ਹੇ ਅੰਦਰ ਸਵੇਰ ਸਮੇਂ ਇਕ ਸਰਚ ਆਪ੍ਰੇਸ਼ਨ ਕਰਕੇ 13 ਡਰੱਗ ਹੋਟ ਸਪੋਟ ਖੇਤਰਾਂ ਦੀ ਚੈਕਿੰਗ ਕੀਤੀ। ਐਸ.

ਅਜੀਤ ਡੈਸਕ 05-10-2026
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਜ਼ਿਲ੍ਹੇ ਅੰਦਰ ਸਵੇਰ ਸਮੇਂ ਇਕ ਸਰਚ ਆਪ੍ਰੇਸ਼ਨ ਕਰਕੇ 13 ਡਰੱਗ ਹੋਟ ਸਪੋਟ ਖੇਤਰਾਂ ਦੀ ਚੈਕਿੰਗ ਕੀਤੀ। ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਆਰੰਭ ਕੀਤੀ ਹੋਈ ਹੈ। ਜਿਸ ਅਧੀਨ 498 ਮਾਮਲੇ ਦਰਜ ਕਰਕੇ 710 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ’ਚ ਤਿੰਨ ਡਰੱਗ ਪੈਡਲਰ, ਇਕ ਗੈਂਗਸਟਰ ਦਾ ਸਾਥੀ ਅਤੇ 20 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕੁੱਲ 81 ਕਿਲੋ 515 ਗਰਾਮ ਹੈਰੋਇਨ, 79 ਕਿਲੋ ਪੋਸਤ, 8282 ਨਸ਼ੀਆਂ ਗੋਲੀਆਂ, ਦੋ ਕਿੱਲੇ 287 ਗਰਾਮ ਅਫ਼ੀਮ ਅਤੇ 76 ਹਜ਼ਾਰ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 559 ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਦੀਆਂ 9 ਕਰੋੜ ਤੋਂ ਵੱਧ ਦੀਆਂ ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ। ਇਸ ਦੌਰਾਨ 19 ਪਿਸਟਲ, ਇਕ ਪਾਈਪ ਗੰਨ ਵੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ਤਹਿਤ ਐਸ.ਪੀ. ਨਰਿੰਦਰ ਸਿੰਘ ਅਤੇ ਡੀ.ਐਸ.ਪੀ. ਤਰਲੋਚਨ ਸਿੰਘ ਦੀ ਅਗਵਾਈ ’ਚ 195 ਪੁਲਿਸ ਮੁਲਾਜ਼ਮਾਂ ਨੇ ਵੱਖ ਵੱਖ ਖੇਤਰਾਂ ਦੀ ਘੇਰਾਬੰਦੀ ਕਰਕੇ ਚੈਕਿੰਗ ਕੀਤੀ।
ਪਿਛਲੀ ਖ਼ਬਰ 07.40 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਕੋਚ ਪੰਜਾਬ ਮਸੀਹ ਦੀ ਅਗਵਾਈ ਹੇਠ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।