06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦਵਿੰਦਰ ਸਿੰਘ ਤਖ਼ਤੂਪੁਰਾ ਨੂੰ ਡੇਅਰੀ ਡਿਵੈਲਪਮੈਂਟ ਬੋਰਡ ਦਾ ਡਾਇਰੈਕਟਰ ਬਣਨ ’ਤੇ ਵਿਧਾਇਕ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਵਧਾਈ ਦਿੱਤੀ

ਦਵਿੰਦਰ ਸਿੰਘ ਤਖ਼ਤੂਪੁਰਾ ਨੂੰ ਡੇਅਰੀ ਡਿਵੈਲਪਮੈਂਟ ਬੋਰਡ ਦਾ ਡਾਇਰੈਕਟਰ ਬਣਨ ’ਤੇ ਵਿਧਾਇਕ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਵਧਾਈ ਦਿੱਤੀ

ਅਜੀਤ ਡੈਸਕ 06-10-2026

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਿਹਾਲ ਸਿੰਘ ਵਾਲਾ ਦੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਨੂੰ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ‘ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਮੁਬਾਰਕਬਾਦ ਦਿੱਤੀ। ਆਗੂਆਂ ਨੇ ਕਿਹਾ ਕਿ ਦਵਿੰਦਰ ਸਿੰਘ ਤਖ਼ਤੂਪੁਰਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਮਿਲੀ ਇਹ ਜ਼ਿੰਮੇਵਾਰੀ ਸਮੁੱਚੇ ਹਲਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡੇਅਰੀ ਖੇਤਰ ਪੰਜਾਬ ਦੀ ਪੇਂਡੂ ਆਰਥਿਕਤਾ ਦਾ ਇਕ ਅਹਿਮ ਹਿੱਸਾ ਹੈ ਅਤੇ ਉਮੀਦ ਹੈ ਕਿ ਦਵਿੰਦਰ ਸਿੰਘ ਤਖ਼ਤੂਪੁਰਾ ਕਿਸਾਨਾਂ, ਪਸ਼ੂ ਪਾਲਕਾਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਵਿਧਾਇਕ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਿਹਨਤੀ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇਣਾ ਪਾਰਟੀ ਦੀ ਮਜ਼ਬੂਤ ਜਥੇਬੰਦਕ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦਵਿੰਦਰ ਸਿੰਘ ਤਖ਼ਤੂਪੁਰਾ ਦੇ ਸੁਨਹਿਰੇ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

 

ਪਿਛਲੀ ਖ਼ਬਰ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐੇਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦਾ ਮਾਮਲਾ ਤੀਜੇ ਦਿਨ ਵੀ ਪੁਲਿਸ ਦੇ ਹੱ... ਅਗਲੀ ਖ਼ਬਰ ਕੈਨੇਡਾ ਦੇ ਨਿਰੰਤਰ ਇਕੱਲੇ ਅਤੇ ਸਪਾਊਸ ਵੀਜ਼ੇ ਲਗਵਾ ਰਹੇ ਹਨ ‘ਗੈਵੀ ਕਲੇਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।