07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 6 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਾਬਕਾ ਪੁਲਿਸ ਅਧਿਕਾਰੀ ਭੁਪਿੰਦਰ ਕੌਰ ਪ੍ਰਧਾਨ ਪੰਜਾਬ ਪੁਲਸ ਪੈਨਸ਼ਨਰ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਦਫਤਰ ਪੰਜਾਬ ਪੁਲਿਸ ਪੈਨਸ਼ਨਰ ਵਿਚ ਹੋਈ| ਸ੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਅਮਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਉਨ੍ਹਾਂ ਨੂੰ ਸਾਰੇ ਪੈਨਸ਼ਨਰਾਂ ਵਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ| ਗੁਰਸੇਵਕ ਸਿੰਘ ਸਕੱਤਰ ਨੇ ਐਸੋਸੀਏਸ਼ਨ ਦੇ ਕਾਰਜਾਂ ਤੋਂ ਜਾਣੂੰ ਕਰਵਾਉਂਦਿਆਂ ਆਮਦਨ- ਖਰਚ ਦਾ ਵੇਰਵਾ ਦੱਸਿਆ| ਮੀਟਿੰਗ ਵਿਚ ਨਵੇਂ ਸ਼ਾਮਿਲ ਹੋਏ ਪੈਨਸ਼ਨਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਦਿੱਤੇ ਗਏ | ਪ੍ਰਧਾਨ ਭੁਪਿੰਦਰ ਕੌਰ ਨੇ ਹਾਜ਼ਰੀਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪੁੱਛਿਆ ਗਿਆ ਕੁਝ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ| ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਦੀਆ ਸਮੱਸਿਆਵਾਂ ਅਤੇ ਮੰਗਾਂ ਦਾ ਜਲਦ ਨਿਪਟਾਰਾ ਕਰਵਾਉਣ ਲਈ ਸਦਾ ਯਤਨਸ਼ੀਲ ਰਹਿਣਗੇ| ਪੈਨਸ਼ਨਰਾਂ ਵਲੋਂ ਚੱਲ ਰਹੇ ਸੰਘਰਸ਼ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ ਤੇ ਸਾਂਝੇ ਫਰੰਟ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਚ ਹੋ ਰਹੀ ਰੋਸ ਰੈਲੀ ਵਿਚ ਵਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਲਈ ਅਪੀਲ ਕੀਤੀ ਗਈ| ਮੀਟਿੰਗ ਵਿਚ ਰਛਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਉਂਦਿਆਂ ਗੁਰੂ ਇਸਤਿਹਾਸ ਤੋਂ ਜਾਣੂੰ ਕਰਵਾਇਆ| ਜਸਪਤ ਰਾਏ ਸੀਨੀਅਰ ਮੀਤ ਪ੍ਰਧਾਨ ਨੇ ਵੀ ਵਿਚਾਰ ਰੱਖੇ ਅਤੇ ਮੈਂਬਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ| ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਸਨ|

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਕਿਸਾਨਾਂ ਨੂੰ ਪਰਾਲੀ ਵਿਗਿਆਨਕ ਢੰਗ ਨਾਲ ਨਿਪਟਾਰਾ ਕ... ਅਗਲੀ ਖ਼ਬਰ ਪੱਤਰਕਾਰ ਗੋਪੀ ਰਾਊਕੇ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ 8 ਅਕਤੂਬਰ ਨੂੰ ਪਿੰਡ ਕਲਾਲ ਮਾਜਰਾ ਵਿਖੇ ਹੋਵੇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।